ਜਗਰਾਉਂ , 13 ਦਸੰਬਰ (ਪ੍ਰਤਾਪ ਸਿੰਘ): ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੇਵਾ ਸੁਸਾਇਟੀ ਵੱਲੋਂ ਦਸਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ 21 ਦਸੰਬਰ ਤੋਂ 28 ਦਸੰਬਰ ਤੱਕ ਕਰਵਾਏ ਜਾ ਰਹੇ ਹਨ। ਰੋਜ਼ਾਨਾ ਰਾਤ ਨੂੰ ਸਾਢੇ ਛੇ ਤੋਂ ਸਾਢੇ ਅੱਠ ਵਜੇ ਤਕ ਕਥਾ-ਕੀਰਤਨ ਸਮਾਗਮ ਸੰਗਤਾਂ ਦੇ ਘਰਾਂ ਵਿਚ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੈਂਬਰਾਂ ਜਤਵਿੰਦਰਪਾਲ ਸਿੰਘ ਜੇ ਪੀ, ਦਿਲਮੋਹਨ ਸਿੰਘ ਅਤੇ ਗੁਰਦੀਪ ਸਿੰਘ ਦੂਆ ਨੇ ਦੱਸਿਆ ਕਿ ਰੋਜ਼ਾਨਾ ਰਾਤ ਨੂੰ ਸਾਢੇ ਛੇ ਤੋਂ ਸਾਢੇ ਅੱਠ ਵਜੇ ਤੱਕ ਹੋਣ ਵਾਲੇ ਸਮਾਗਮ ਵਿੱਚ ਪ੍ਰਸਿਧ ਵਿਦਵਾਨ ਤੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ, ਪ੍ਰਸਿੱਧ ਰਾਗੀ ਭਾਈ ਮਨਜਿੰਦਰ ਸਿੰਘ ਹਠੂਰ ਵਾਲੇ ਅਤੇ ਸੋਸਾਇਟੀ ਦੇ ਜਥੇ ਕੀਰਤਨ ਕਰਿਆ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਨੂੰ ਇੱਕ ਕਿਤਾਬਚਾ ਵੀ ਵੰਡਿਆ ਜਾਵੇਗਾ ਜਿਸ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਹੋਣਗੇ ਅਤੇ ਆਨਲਾਇਨ ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਜੇਤੂਆਂ ਨੂੰ ਦਿਲਕਸ਼ ਇਨਾਮਾਂ ਨਾਲ ਸਨਮਾਨਿਆ ਜਾਵੇਗਾ। ਉਨਾਂ ਦੱਸਿਆ ਕਿ ਇਹ ਕਿਤਾਬਚਾ ਸੰਗਤਾਂ ਵਿੱਚ ਛੇਤੀ ਹੀ ਵੰਡ ਦਿੱਤਾ ਜਾਵੇਗਾ। ਇਸ ਮੌਕੇ ਸੁਸਾਇਟੀ ਮੈਂਬਰ ਚਰਨਜੀਤ ਸਿੰਘ ਚੀਨੂੰ , ਇਸ਼ਟਪ੍ਰੀਤ ਸਿੰਘ, ਗੁਰਮੀਤ ਸਿੰਘ ਬਿੰਦਰਾ, ਪਰਮਿੰਦਰ ਸਿੰਘ, ਚਰਨਜੀਤ ਸਿੰਘ ਜੋਨੀ, ਉਪਿੰਦਰ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਗਾਬਾ ਅਤੇ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
