Home Political ਡੀ ਸੀ ਵਲੋਂ ਗੁਰਦੂਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੁੜਦੀਆਂ ਸੜ੍ਹਕਾਂ ਦੀ ਮੁਰੰਮਤ...

ਡੀ ਸੀ ਵਲੋਂ ਗੁਰਦੂਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੁੜਦੀਆਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਕਰਨ ਦਾ ਹੁਕਮ

55
0

ਫਤਹਿਗੜ੍ਹ ਸਾਹਿਬ, 16 ਦਸੰਬਰ  ( ਵਿਕਾਸ ਮਠਾੜੂ, ਮੋਹਿਤ ਜੈਨ) -ਗੁਰਦੂਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੁੜਦੀਆਂ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਸ਼ਹੀਦੀ ਸਭਾ ਦੌਰਾਨ ਨਤਮਸਤਕ ਹੋਣ ਵਾਲੀ ਸੰਗਤ ਨੂੰ ਆਉਣ ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 26 ਦਸੰਬਰ ਤੋਂ 28 ਦਸੰਬਰ ਤੱਕ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸ਼ਾਨੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੌਰਾਨ ਦਿੱਤੇ। ਉਨ੍ਹਾਂ  ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦਾ ਆਲਾ ਦੁਆਲਾ  ਵੀ ਸਾਫ ਕਰਕੇ, ਜਿੱਥੇ ਕੀਤੇ ਬਰਮਾਂ ਉੱਤੇ ਮਿੱਟੀ ਪੈਣ ਵਾਲੀ ਹੈ, ਉਸਨੰ ਤੁਰੰਤ ਪਵਾਇਆ ਜਾਵੇ, ਅਤੇ ਜਿੱਥੇ ਵੀ ਇੰਟਲਾਕਿੰਗ ਟਾਈਲਾਂ ਲਾਉਣ ਦਾ ਕੰਮ ਚੱਲ ਰਿਹਾ ਹੈ, ਉਸਨੂੰ ਜਲਦ ਮੁਕੰਮਲ ਕੀਤਾ ਜਾਵੇ।  ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੜ੍ਹਕਾਂ ਦੇ ਕਿਨਾਰੇ ਤੇ ਲੱਗੀਆਂ ਆਰਜੀ ਦੁਕਾਨਾਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਆਵਾਜਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਚੱਲ ਰਹੇ ਸਾਫ ਸਫਾਈ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕੱਲ ਤੱਕ ਸਫਾਈ ਦਾ ਕੰਮ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਲੱਗੇ ਕੂੜੇ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਇਨ੍ਹਾਂ ਥਾਵਾਂ ਤੇ ਇਹ ਬੋਰਡ ਲਗਾਏ ਜਾਣ ਕੇ ਇੱਥੇ ਕੂੜਾ ਸੁੱਟਣਾ ਸਖਤ ਮਨ੍ਹਾਂ ਹੈ, ਜੇਕਰ ਫਿਰ ਵੀ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਚਲਾਨ ਕੀਤੇ ਜਾਣ।  ਉਨ੍ਹਾਂ ਕਾਰਜ ਸਾਧਕ ਅਫਸਰਾਂ  ਨੂੰ ਇਹ ਵੀ ਹਦਾਇਤ ਕੀਤੀ ਸ਼ਹੀਦੀ ਸਭਾ ਦੌਰਾਨ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਟੀਮਾਂ ਦਾ ਗਠਨ ਕਰਕੇ ਸਿਫਟਾਂ ਵਿੱਚ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਲੰਗਰਾਂ ਅਤੇ ਹੋਰ ਥਾਵਾਂ ਤੋਂ ਕੂੜਾ ਅਤੇ ਹੋਰ ਵੇਸਟੇਜ ਨੂੰ ਨਾਲ  ਦੀ ਨਾਲ ਹਟਾਇਆ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸੀਵਰੇਜ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਇਸ ਲਈ ਪਾਈਪਾਂ ਦੀ ਸਾਫ ਸਫਾਈ ਅਤੇ ਲੀਕੇਜ ਨੂੰ ਰੋਕਣ ਦਾ ਕੰਮ ਤੁਰੰਤ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਸ੍ਰੀਮਤੀ ਸ਼ੇਰਗਿੱਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੱਗਣ ਵਾਲੇ ਲੰਗਰਾਂ ਨੂੰ ਨਿਰੰਤਰ ਸਾਫ ਸੂਥਰਾ ਪਾਣੀ ਮੁਹੱਈਆ ਕਰਾਉਣ ਲਈ ਪਾਈਪ ਆਦਿ ਪਾਉਣ ਦਾ ਕੰਮ ਤੁਰੰਤ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਲੋੜੀਂਦੇ ਟੈਂਕਰਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਸੰਗਤ ਦੀ ਸਹੂਲਤ ਲਈ ਆਰਜੀ ਪਖਾਨਾ ਬਣਾਉਣ ਅਤੇ ਪੱਕੇ ਪਖਾਨਿਆਂ ਦੀ ਸਾਫ ਸਫਾਈ ਕਰਨ ਨੂੰ ਪਹਿਲ ਦੇਣ ਲਈ ਕਿਹਾ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਲੱਗੀਆਂ ਹੋਈਆਂ ਸਟਰੀਟ ਲਾਈਟਾਂ ਨੂੰ ਚੈਕ ਕੀਤਾ ਜਾਵੇ ਅਤੇ ਜਿਸ ਅਧਿਕਾਰੀ ਅਧੀਨ ਆਉਂਦੇ ਏਰੀਏ ਵਿੱਚ ਕੋਈ ਲਾਈਟ ਖਰਾਬ ਹੈ ਉਸਨੂੰ ਠੀਕ ਕੀਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੁਪ੍ਰਿਤਾ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ ਡੀ ਐਮ ਨੂੰ ਬੱਸੀ ਪਠਾਣਾਂ ਅਸ਼ੋਕ ਕੁਮਾਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸੁਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here