ਫ਼ਤਹਿਗੜ੍ਹ ਸਾਹਿਬ, 19 ਦਸੰਬਰ: ( ਵਿਕਾਸ ਮਠਾੜੂ)-ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਏਰੀਏ ਅੰਦਰ ਹਰ ਕਿਸਮ ਦੇ ਸ਼ਰਾਬ ਦੇ ਠੇਕੇ, ਅਹਾਤੇ ਬੰਦ ਰੱਖਣ, ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਜਿਥੇ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਰਤੋਂ ਕਰਨ ਦੀ ਇਜਾਜਤ ਹੈ, ਵਿੱਚ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਅੰਦਰ ਦਾਖਲ ਹੋਣ ਤੇ 26 ਦਸੰਬਰ ਤੋਂ 28 ਦਸੰਬਰ ਸ਼ਾਮ 05:00 ਵਜੇ ਤੱਕ ਪੂਰਨ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ਹਨ ਅਮਨ ਕਾਨੂੰਨ ਵਿਵਸਥਾ ਅਤੇ ਲੋਕ ਹਿੱਤ ਵਿੱਚ ਸਾਂਤੀ ਬਰਕਰਾਰ ਰੱਖਣ ਅਤੇ ਮਾਹੌਲ ਦੀ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਲਗਾਉਣੀ ਜਰੂਰੀ ਹੈ।