Home Uncategorized ਝੁੱਗੀਆਂ ‘ਚ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਨਵੀਂ ਦਿੱਲੀ 12...

ਝੁੱਗੀਆਂ ‘ਚ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਨਵੀਂ ਦਿੱਲੀ 12 ਮਾਰਚ (ਬਿਊਰੋ)ਪੂਰਬੀ ਦਿੱਲੀ ਦੇ ਗੋਕਲਪੁਰੀ ਇਲਾਕੇ ‘ਚ ਸ਼ੁੱਕਰਵਾਰ ਦੇਰ ਰਾਤ ਝੁੱਗੀਆਂ ‘ਚ ਅੱਗ ਲੱਗ ਗਈ। ਅੱਗ ਇੰਨੀ ਜਬਰਦਸਤ ਸੀ ਕਿ 7 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਨੇ ਅੱਗ ‘ਤੇ ਕਾਬੂ ਕੀਤਾ। ਪੁਲਿਸ ਨੂੰ 7 ਲਾਸ਼ਾਂ ਬਰਾਮਦ ਹੋਈਆਂ ਹਨ ਜੋ ਕਿ ਬੁਰੀ ਤਰ੍ਹਾਂ ਝੁਲਸੀਆਂ ਹੋਈਆਂ ਹਨ। ਇਸ ਲਈ ਹੁਣ ਤਕ ਕਿਸੇ ਵੀ ਲਾਸ਼ ਦੀ ਪਛਾਣ ਨਹੀਂ ਹੋ ਪਾਈ ਤੇ ਨਾਂ ਹੀ ਇਹ ਪਤਾ ਲੱਗ ਸਕਿਆ ਕਿ ਲਾਸ਼ਾਂ ਪੁਰਸ਼ ਦੀਆਂ ਹਨ ਜਾਂ ਔਰਤਾਂ ਦੀਆਂ। ਪੁਲਿਸ ਅੱਗ ਲੱਗ ਦੇ ਕਾਰਨਾਂ ਦਾ ਪਤਾ ਲਗਾਉਣ ਦਾ ਯਤਨ ਕਰ ਰਹੀ ਹੈ।ਝੁੱਗੀਆਂ ਦੇ ਨੇੜੇ ਕਬਾੜ ਇਕੱਠਾ ਹੋ ਗਿਆ, ਜਿਸ ਕਾਰਨ ਅੱਗ ‘ਤੇ ਕਾਬੂ ਪਾਉਣ ‘ਚ ਸਮਾਂ ਲੱਗਾ। ਜਦੋਂ ਅੱਗ ਬੁਝਾਈ ਗਈ ਤਾਂ ਪੁਲਿਸ ਨੇ ਵੱਖ-ਵੱਖ ਸੜੀਆਂ ਝੌਂਪੜੀਆਂ ਵਿੱਚੋਂ ਸੱਤ ਲਾਸ਼ਾਂ ਬਰਾਮਦ ਕੀਤੀਆਂ।ਕਿਸੇ ਦੀ ਪਛਾਣ ਨਹੀਂ ਹੋ ਸਕੀ, ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਝੁੱਗੀਆਂ ਵਿੱਚ ਰਹਿੰਦੇ ਲੋਕਾਂ ਤੋਂ ਪੁੱਛਗਿੱਛ ਕਰਕੇ ਲਾਸ਼ਾਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ 30 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਲੱਗਣ ਦਾ ਕਾਰਨ ਬਿਲਕੁਲ ਸਪੱਸ਼ਟ ਨਹੀਂ ਹੈ

60
0

LEAVE A REPLY

Please enter your comment!
Please enter your name here