Home ਧਾਰਮਿਕ ਪਿੰਡ ਸੂਜਾਪੁਰ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਿਨ

ਪਿੰਡ ਸੂਜਾਪੁਰ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਿਨ

73
0

ਪ੍ਰਕਾਸ ਪੁਰਬ ਸਬੰਧੀ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ 5 ਨੂੰ

ਹੇਰਾਂ 1 ਜਨਵਰੀ (ਜਸਵੀਰ ਸਿੰਘ ਹੇਰਾਂ):ਸਰਬੰਸ ਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਪਿੰਡ ਸੂਜਾਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਦਾ ਆਯੋਜਿਨ ਕੀਤਾ ਗਿਆ। ਨਗਰ ਕੀਰਤਨ ਦੀ ਰਵਾਨਗੀ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਵੱਲੋਂ ਅਰਦਾਸ ਬੇਨਤੀ ਕਰਕੇ ਕੀਤੀ ਅਤੇ ਨਗਰ ਕੀਰਤਨ ਵਿੱਚ ਰਾਗੀ ਜੱਥਿਆਂ ਨੇ ਨਾਲ-ਨਾਲ ਚੱਲ ਰਹੀਆਂ ਸੰਗਤਾਂ ਨੁੰ ਨਾਮ ਬਾਣੀ ਨਾਲ ਜੋੜਿਆ ਅਤੇ ਢਾਡੀ ਜੱਥਿਆਂ ਅਤੇ ਕਵੀਸਰੀ ਜੱਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ।ਨਗਰ ਕੀਰਤਨ ਵਿੱਚ ਗੱਤਕਾ ਪਾਰਟੀ,ਆਂਗਣਵਾੜੀ ਦੇ ਬੱਚਿਆਂ ਅਤੇ ਬੈਂਡ ਪਾਰਟੀ ਨੇ ਨਗਰ ਕੀਰਤਨ ਦੀ ਰੌਣਕ ਨੂੰ ਚਾਰ ਚੰਨ ਲਾਏ ਉੱਥੇੱ ਹੀ ਸੰਗਤਾਂ ਵੱਲੋਂ ਗੁਰੂ ਸਾਹਿਬ ਦੀ ਸੁੰਦਰ ਪਾਲਕੀ ਦੇ ਫੁੱਲਾਂ ਦੀ ਵਰਖਾਂ ਕੀਤੀ ਅਤੇ ਵਾਹਿਗੁਰੂ ਦੇ ਜਾਪ ਵੀ ਕੀਤੇ।ਨਗਰ ਕੀਰਤਨ ਵਿੱਚ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੂੰ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਸਿਰਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ ਅਤੇ ਸੰਗਤਾਂ ਲਈ ਚਾਹ ਪਾਣੀ ਦੇ ਪ੍ਰਬੰਧਕ ਵੀ ਕੀਤੇ ਗਏ।ਨਗਰ ਕੀਰਤਨ ਨਗਰ ਦੀ ਪ੍ਰਕਰਮਾਂ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਕੀਤੀ ਗਈ ਉੱਥੇ ਹੀ ਗਿਆਨੀ ਹਰਜਿੰਦਰ ਸਿੰਘ ਹੈਡ ਗ੍ਰੰਥੀ ਵੱਲੋਂ ਸੰਗਤਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਪ੍ਰਧਾਨ ਜਸਮੇਲ ਸਿੰਘ,ਬਲਵਿੰਦਰ ਸਿੰਘ,ਗੁਰਚਰਨ ਸਿੰਘ,ਪਲਵਿੰਦਰ ਸਿੰਘ,ਮਾ:ਰਵਿੰਦਰ ਸਿੰਘ,ਜਗਤਾਰ ਸਿੰਘ ਗੁਰੂ ਨਾਨਕ ਸਮਾਜ ਸੇਵਾ ਆਦਿ ਤੋਂ ਇਲਾਵਾ ਵੱਡੀ ਗਿੱਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਦੇ ਨਾਲ-ਨਾਲ ਚੱਲ ਕੇ ਆਪਣੀ ਹਾਜਰੀ ਲਗਵਾਈ।

LEAVE A REPLY

Please enter your comment!
Please enter your name here