ਅੰਮ੍ਰਿਤਸਰ 13 ਮਾਰਚ (ਬਿਊਰੋ),ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।ਰੋਡ ਸ਼ੋਅ ਤੋਂ ਪਹਿਲਾਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਪੰਜਾਬ ਦੇ ਅਗਲੇ ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ।ਰੋਡ ਸ਼ੋਅ ਦੌਰਾਨ ਦੋਵੇਂ ਆਗੂ ਟਰੱਕ ‘ਤੇ ਸਵਾਰ ਹਨ ਅਤੇ ਉਨ੍ਹਾਂ ਦੇ ਪਿੱਛੇ ਲੰਬੀ ਕਤਾਰ ਲੱਗੀ ਹੋਈ ਹੈ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਆਪ ਵਰਕਰ ਵੀ ਚੱਲ ਰਹੇ ਹਨ। ਇਸ ਰੋਡ ਸ਼ੋਅ ‘ਚ ਪਾਰਟੀ ਨੇਤਾ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।