ਅਮ੍ਰਿੰਤਸਰ 13 ਮਾਰਚ (ਬਿਊਰੋ) ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।ਰੋਡ ਸ਼ੋਅ ਤੋਂ ਪਹਿਲਾਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।