ਫ਼ਤਹਿਗੜ੍ਹ ਸਾਹਿਬ, 18 ਜਨਵਰੀ ( ਵਿਕਾਸ ਮਠਾੜੂ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਸਵੈ ਰੋਜ਼ਗਾਰ ਲਈ ਪ੍ਰੇਰਤ ਕਰਨ ਵਾਸਤੇ ਮਾਤਾ ਗੁਜਰੀ ਕਾਲਜ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ 600 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦਿਆਂ ਨੇ 371 ਪ੍ਰਾਰਥੀਆਂ ਦੀ ਚੋਣ ਕੀਤੀ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਡਿਟੀਨਸ, ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਯੂਨੀਵਰਸ ਇੰਟਰਨੈਸ਼ਨਲ, ਕੋਟਕ ਮਹਿੰਦਰਾ, ਡਾਟਾਸ਼ਾਈਨ, ਆਈ.ਸੀ.ਆਈ.ਸੀ.ਆਈ. ਬੈਂਕ ਆਦਿ ਦੇ ਨੁਮਾਇੰਦਿਆਂ ਨੇ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਨਿਯੋਜਕਾਂ ਨੇ ਮੌਕੇ ਤੇ ਹੀ ਇੰਟਰਵਿਊ ਲਈ ਅਤੇ ਖਾਲੀ ਅਸਾਮੀਆਂ ਵਿਰੁੱਧ ਪ੍ਰਾਰਥੀਪਆਂ ਦੀ ਚੋਣ ਕੀਤੀ। ਉਨ੍ਹਾਂ ਹੋਰ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ।