Home crime ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ

ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ

79
0


ਚੰਡੀਗੜ੍ਹ15 ਮਾਰਚ (ਬਿਊਰੋ) ਜੰਮੂ-ਕਸ਼ਮੀਰ ਦੇ ਜਿਲ੍ਹਾਂ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਓਵੈਸ ਰਾਜਾ ਮਾਰ ਦਿੱਤਾ ਹੈ।ਪੁਲਿਸ ਪਿਛਲੇ ਤਿੰਨ ਮਹੀਨਿਆ ਤੋਂ ਤਲਾਸ਼ ਕਰ ਰਹੀ ਸੀ।ਸੁਰੱਖਿਆ ਬਲਾ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਅੱਤਵਾਦੀ ਲੁਕੇ ਹੋਏ ਹਨ ਤਾਂ ਸੁਰੱਖਿਆ ਬਲਾ ਵੱਲੋਂ ਕਾਰਵਾਈ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨਾਲ ਮੁੱਠਭੇੜ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਤਿੰਨ ਅੱਤਵਾਦੀ ਲੁਕੇ ਹੋਏ ਸੀ ਪਰ ਓਵੈਸ ਦੇ ਮਾਰੇ ਜਾਣ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਸੁਰੱਖਿਆ ਬਲਾਂ ਦਾ ਆਪਰੇਸ਼ਨ ਖ਼ਤਮ ਹੋ ਗਿਆ ਹੈ।

LEAVE A REPLY

Please enter your comment!
Please enter your name here