ਲੁਧਿਆਣਾ :- 22 ਜਨਵਰੀ(ਵਿਕਾਸ ਮਠਾੜੂ-ਧਰਮਿੰਦਰ )ਅੱਜ ਇੱਥੇ ਪੰਜਾਬੀ ਭਵਨ ਲੁਧਿਆਣਾ ਵਿਖੇ ਪ.ਸ.ਸ.ਫ ਦੇ ਸੁਬਾਈ ਪ੍ਰਮੁੱਖ ਆਗੂਆਂ ਦੀ ਮੀਟਿੰਗ ਹੋਈ ਮੀਟਿੰਗ ਵਿੱਚ ਭਗਵੰਤ ਸਰਕਾਰ ਦੀਆਂ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਬੇਰੁਖੀ ਵਿਰੁੱਧ 29 ਜਨਵਰੀ ਨੂੰ ਸੰਗਰੂਰ ਵਿਖੇ
ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਰਾਜ ਪੱਧਰੀ ਰੋਸ ਰੈਲੀ ਅਤੇ ਮੁਜਾਹਰੇ ਦੀਆਂ ਤਿਆਰੀਆਂ ਪੂਰੇ ਜੋਰਾਂ ‘ਤੇ ਚੱਲ ਰਹੀਆਂ ਹਨ ਇਹ ਰੈਲੀ ਭਗਵਾਨ ਮਾਨ ਸਰਕਾਰ ਦੀ ਮਾਰੂ ਨੀਤੀਆਂ ਦਾ ਰੁੱਖ ਮੋੜੇਗੀ,ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ,ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੈਲਡੇ ,ਪਾਵਰਕੌਮ ਅਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਦੇ ਜਨਰਲ ਸਕੱਤਰ ਅਮਰੀਕ ਸਿੰਘ ਮਸੀਤਾਂ ਅਤੇ ਪ੍ਰਧਾਨ ਰਾਧੇ ਸਾਮ,ਅਵਤਾਰ ਸਿੰਘ ਗੱਗੜਾ ਜਨਰਲ ਸਕੱਤਰ ਪੰਜਾਬ ਪੈਨਸ਼ਨਰ ਯੂਨੀਅਨ,ਚਮਕੌਰ ਸਿੰਘ ਬਰਮੀਂ(ਪੀ ਐਸ ਈ ਬੀ)ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਬੰਸ ਸਿੰਘ ਪੰਧੇਰ ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ,ਵਿਨੋਧ ਕੁਮਾਰ, ਅਸੋਕ ਮੱਟੂ, ਅਮਰਜੀਤ ਸਿੰਘ ਚੋਪੜਾ,ਨੇ ਸੰਬੋਧਨ ਕਰਦਿਆਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਅਤੇ 7 ਲੱਖ ਮੁਲਾਜ਼ਮਾਂ-ਪੈਨਸ਼ਨਰਾਂ ਅਤੇ ਠੇਕਾ,ਆਊਟ ਸੋਰਸ਼,ਸਕੀਮ ਵਰਕਰਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਗਈ ਹੈ,ਫੋਕੀ ਇਸ਼ਤਿਹਾਰ ਬਾਜੀ ਨਾਲ ਡੰਗ ਟਪਾਈ ਕੀਤੀ ਜਾ ਰਹੀ ਹੈ,ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਨੀਤੀ ਜਾਰੀ ਨਹੀਂ ਕੀਤੀ ਜਾ ਰਹੀ,ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਅਧੂਰਾ ਹੈ,ਇਸ ਲਈ ਫੈਸ਼ਲਾ ਕੀਤਾ ਕਿ 29 ਜਨਵਰੀ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜਾਹਰਾ ਜਬਰਦਸਤ ਕੀਤਾ ਜਾਵੇਗਾ ਜਿਸ ਵਿੱਚ 10 ਹਜਾਰ ਤੋਂ ਵੱਧ ਮੁਲਾਜ਼ਮ-ਪੈਨਸ਼ਨ ਸਾਮਲ ਹੋਣਗੇ ਦੀਆਂ ਤਿਆਰੀਆਂ ਨੂੰ ਅੰਤਿਮ ਸੂਹਾਂ ਦਿੰਦਿਆਂ ਕਿਹਾ ਕਿ ਹਜਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਪੁੱਜਣਗੇ ,ਅੱਜ ਇਥੇ ਪੰਜਾਬ ਰਾਜ ਪੈਨਸ਼ਨਰ ਮਹਾਂ ਸੰਗ ਦੇ ਪ੍ਰਧਾਨ ਡਾ.ਐਨ ਕੇ ਕਲਸੀ ਅਤੇ ਸੁਬਾਈ ਆਗੂ ਜਗਦੀਸ਼ ਸਰਮਾਂ ਵੱਲੋਂ ਵੀ ਅਪਣੀ ਜਥੇਬੰਦੀ ਵੱਲੋਂ 29 ਜਨਵਰੀ ਨੂੰ ਸੰਗਰੂਰ ਰੈਲੀ ਵਿੱਚ ਹਜਾਰਾਂ ਦੀ ਗਿਣਤੀ ਚ ਸਮੂਲੀਅਤ ਦਾ ਐਲਾਨ ਕੀਤਾ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਬਣਾਏ ਜਾ ਰਹੇ ਮੁਹੱਲਾ ਕਲੀਨਕਾਂ ਨੂੰ ਨਿੱਜੀ ਕਰਨ ਵੱਲ ਕਦਮ ਕਰਾਰ ਦਿੱਤਾ,ਆਗੂਆਂ ਨੇ ਅੱਗੇ ਦੱਸਿਆ ਕਿ ਸ:ਭਗਵੰਤ ਸਿੰਘ ਮਾਨ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਟਾਲਾ ਵੱਟਣ ਤੇ ਹਰ ਪਾਸੇ ਗੁੱਸੇ ਦੀ ਲਹਿਰ ਤੇਜ਼ ਹੋ ਰਹੀ ਹੈ ਜਿਸ ਦਾ ਖਮਿਆਜ਼ਾ ਮਾਨ ਸਰਕਾਰ ਨੂੰ ਭਵਿੱਖ ਚ ਭੁਗਤਣਾ ਪਵੇਗਾ,ਮੰਗਾਂ ਜਿਵੇਂ ਹਰ ਤਰ੍ਹਾਂ ਦੇ ਕੱਚੇ,ਠੇਕਾ ਅਤੇ ਆਊਟ ਸੋਰਸ਼ ਮੁਲਾਜ਼ਮਾਂ ਨੂੰ ਪੱਕਾ ਕਰਨ,ਪੁਰਾਣੀ ਪੈਨਸ਼ਨ ਸਕੀਮ ਬਿਨਾਂ ਦੇਰੀ ਲਾਗੂ ਕਰਨ,ਸਕੀਮ ਵਰਕਰਾਂ,ਆਂਗਨਵਾੜੀ,ਆਸਾ,ਮਿੱਡ ਡੇਅ ਮੀਲ,ਵਰਕਰਾਂ ਨੂੰ ਮੁਲਾਜ਼ਮ ਮੰਨਕੇ ਘੱਟੋ-ਘੱਟ ਉਜਰਤ 26000 ਰੁਪੈ ਲਾਗੂ ਕਰਨ,ਤਨਖਾਹ ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 3.8 ਦਾ ਗੁਣਾਂਕ ਦੇਣਾ,4%ਡੀ ਏ ਦੀ ਕਿਸਤ ਅਤੇ ਸਾਰਾ ਬਕਾਇਆ ਦੇਣਾ,ਜੁਲਾਈ 2015 ਤੋਂ 119%ਡੀ ਏ ਦੇਣ ਬਾਰੇ ਮਾਨਯੋਗ ਹਾਈਕੋਰਟ ਦਾ ਫ਼ੈਸਲਾ ਤੁਰੰਤ ਲਾਗੂ ਕਰਨ, ਮੰਗਾਂ ਸ਼ਾਮਲ ਹਨ। ਇਸ ਮੌਕੇ ਰਣਜੀਤ ਸਿੰਘ ਮੁਲਾਂਪੁਰ ਵਿਨੋਦ ਕੇਵਲ ਸਿੰਘ ਬਨਵੈਤ,ਸੂਰਜ ਪੀ ਡਬਲਿਊ ਡੀ ਹਾਜ਼ਰ ਸਨ।
