ਫ਼ਤਹਿਗੜ੍ਹ ਸਾਹਿਬ, 23 ਜਨਵਰੀ ( ਰੋਹਿਤ ਗੋਇਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਰਾ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੰਡੀ ਗੋਬਿੰਦਗੜ੍ਹ, ਖਾਦੀ ਅਤੇ ਗਰਾਮ ਉਦਯੋਗ ਕਮਿਸ਼ਨ, ਖਾਦੀ ਅਤੇ ਗਰਾਮ ਉਦਯੋਗ ਬੋਰਡ ਅਤੇ ਲੀਡ ਬੈਂਕ ਸਮੇਤ ਹੋਰ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਐਗਰੋ, ਹਾਰਟੀਕਲਚਰ, ਫੂਡ, ਮਿਲਕ, ਮੀਟ ਪ੍ਰੋਸੈਸਿੰਗ ਅਤੇ ਹੋਰ ਉਦਯੋਗਾਂ ਬਾਰੇ ਚਾਰ ਹਫਤੇ ਦੀ ਐਂਟਰਪ੍ਰੀਨਿਊਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ (ਈ.ਡੀ.ਪੀ.) ਜੁਲਾਈ ਮਹੀਨੇ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਸਿਖਲਾਈ ਦੇ ਕੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਈ.ਡੀ.ਪੀ. ਸਬੰਧੀ ਗੱਲਬਾਤ ਕਰਦਿਆਂ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ ਦੀ ਵਿਦਿਅਕ ਯੋਗਤਾ 10+2 ਅਤੇ ਉਸ ਦੀ ਉਮਰ 18-35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਔਰਤਾਂ ਲਈ 10 ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਸਰਕਾਰ ਵੱਲੋਂ ਐਗਰੋ, ਹਾਰਟੀਕਲਚਰ, ਫੂਡ, ਮਿਲਕ, ਮੀਟ ਪ੍ਰੋਸੈਸਿੰਗ ਅਤੇ ਹੋਰ ਉਦਯੋਗਾਂ ਲਈ ਚਲਾਈਆਂ ਗਈਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇੰਟਰਵਿਊ ਵਿੱਚ 25-30 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਉਦਯੋਗਿਕ ਧੰਦਾ ਸ਼ੁਰੂ ਕਰਨ ਲਈ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਇੱਕ ਸਾਲ ਤੱਕ ਹੈਂਡ ਹੋਲਡਿੰਗ ਅਤੇ ਐਸਕਾਰਟ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚਾਰ ਹਫਤੇ ਦੇ ਇਸ ਐਂਟਰਪ੍ਰੀਨਿਊਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਕੋਈ ਫੀਸ ਨਹੀਂ ਹੋਵੇਗੀ।ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨ 31 ਜਨਵਰੀ, 2023 ਤੱਕ ਮੰਡੀ ਗੋਬਿੰਦਗੜ੍ਹ ਦੇ ਬੱਸ ਸਟੈਂਡ ਨੇੜੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੇ ਦਫ਼ਤਰ ਵਿਖੇ ਜਾਂ ਈ. ਮੇਲ gmdicmgg@gmail.com ਤੇ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਦੇ ਗੁਰਜਿੰਦਰ ਸਿੰਘ ਦੇ ਮੋਬਾਇਲ ਨੰ: 79737-11310, ਨਰਿੰਦਰ ਸਿੰਘ ਦੇ ਮੋਬਾਇਲ ਨੰ: 97806-62600 ਅਤੇ ਰਮਨ ਸਿੰਘ ਦੇ ਮੋਬਾਇਲ ਨੰ: 90566-33604 ਤੇ ਸੰਪਰਕ ਕੀਤਾ ਜਾ ਸਕਦਾ ਹੈ।
