Home Education ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ...

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

58
0


ਬਰਨਾਲਾ, 24 ਜਨਵਰੀ (ਭਗਵਾਨ ਭੰਗੂ-ਲਿਕੇਸ਼ ਸ਼ਰਮਾ): ਪੰਜਾਬ ਸਰਕਾਰ ਦੇ ਕਾਇਆਕਲਪ ਪ੍ਰੋਗਰਾਮ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ‘ਚ ਸੁਧਾਰ ਲਿਆਉਣਾ ਹੈ ਤਾਂ ਜੋ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮਹੱਈਆ ਕਰਵਾਈਆਂ ਜਾ ਸਕਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਸਮੇਂ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕਾਇਆਕਲਪ ਪ੍ਰੋਗਰਾਮ ਤਹਿਤ ਪਲਾਸਟਿਕ ਵਿਰੁੱਧ ਜਾਗਰੂਕਤਾ, ਹਸਪਤਾਲਾਂ ਦੀ ਸਾਫ-ਸਫਾਈ,ਸਟਾਫ ਦਾ ਮਰੀਜ਼ਾਂ ਪ੍ਰਤੀ ਚੰਗਾ ਵਿਵਹਾਰ, ਕੰਮ ਕਰਨ ਦੀ ਗੁਣਵੱਤਾ ‘ਚ ਸੁਧਾਰ ਲਿਆਉਣਾ ਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਬਰਨਾਲਾ ਕਾਇਆਕਲਪ ‘ਚ 50 ਲੱਖ ਅਤੇ ਈਕੋ ਫਰੈਂਡਲੀ ਹਾਸਪੀਟਲ ਐਵਾਰਡ ‘ਚ 10 ਲੱਖ ਦੀ ਰਾਸ਼ੀ ਨਾਲ ਸੂਬਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਿਹਾ ਹੈ।ਇਸ ਸਮੇਂ ਸਿਹਤ ਵਿਭਾਗ ਦੇ ਸਟਾਫ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਨਰਸਿੰਗ ਬਰਨਾਲਾ ਦੇ ਸਟਾਫ ਤੇ ਵਿਦਿਾਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਪੈਦਲ ਮਾਰਚ ਕੀਤਾ ਗਿਆ।ਇਸ ਵਿੱਚ ਹੱਥਾਂ ਦੀ ਸਫਾਈ, ਆਲੇ-ਦੁਆਲੇ ਦੀ ਸਫਾਈ,ਪੌਦੇ ਲਗਾਉਣ,ਪਰਾਲੀ ਜਾਂ ਹੋਰ ਕੂੜੇ-ਕਚਰੇ ਨੂੰ ਅੱਗ ਨਾ ਲਗਾਉਣ,ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਨਾ ਕਰਨ , ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ

LEAVE A REPLY

Please enter your comment!
Please enter your name here