Home Health ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਸੁਨਾਮ ਤੇ ਚੀਮਾ ਦਾ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਸੁਨਾਮ ਤੇ ਚੀਮਾ ਦਾ ਅਚਨਚੇਤ ਦੌਰਾ ਕਿਹਾ, ਸਿਹਤ ਸੁਵਿਧਾਵਾਂ ਪੱਖੋਂ ਛੇਤੀ ਹੀ ਨੰਬਰ ਇੱਕ ਬਣੇਗਾ ਪੰਜਾਬ

52
0


ਸੁਨਾਮ 25 ਜਨਵਰੀ (ਭੰਗੂ-ਲਿਕੇਸ ) -ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਅਚਨਚੇਤ ਸੁਨਾਮ ਦੇ ਸਿਵਲ ਹਸਪਤਾਲ ਤੇ ਚੀਮਾ ਦੇ ਸਿਹਤ ਕੇਂਦਰ ਦਾ ਦੌਰਾ ਕਰਕੇ ਉਥੇ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਸਰਵੋਤਮ ਬਣਨ ਲਈ ਅਤਿ ਆਧੁਨਿਕ ਇਲਾਜ ਮਸ਼ੀਨਰੀ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਲੋੜ ਮੁਤਾਬਕ ਸਟਾਫ਼ ਦੀ ਤਾਇਨਾਤੀ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨਾਂ ਆਪਣੇ ਦੌਰੇ ਦੌਰਾਨ ਡਾਕਟਰੀ ਸਟਾਫ਼ ਤੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਉਨਾਂ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਤਰਜ਼ ’ਤੇ ਸੂਬੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਅਪ੍ਰਗੇਡ ਕੀਤੇ ਜਾ ਰਹੇ ਵੱਡੀ ਗਿਣਤੀ ਸਿਹਤ ਕੇਂਦਰ ਲੋਕਾਂ ਲਈ ਵਰਦਾਨ ਬਣਨਗੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਿਹਤ ਸੁਵਿਧਾਵਾਂ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵੱਖ-ਵੱਖ ਮਹੱਤਵਪੂਰਨ ਉਪਰਾਲੇ ਅਮਲ ਵਿੱਚ ਲਿਆ ਰਹੀ ਹੈ ਅਤੇ ਜਲਦੀ ਹੀ ਸਰਕਾਰੀ ਸਿਹਤ ਸੰਸਥਾਨਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਨਾਲ ਲੈਸ ਕਰ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਸੁਨਾਮ ਦੇ ਸਿਹਤ ਹਸਪਤਾਲ ਅਤੇ ਚੀਮਾ ਸਿਹਤ ਕੇਂਦਰ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਵੀ ਛੇਤੀ ਹੀ ਦੂਰ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਵਿੱਕੀ ਗਰਗ, ਮਨਪ੍ਰੀਤ ਸਰਾਓ, ਸਰਜੀਵਨ ਗੋਇਲ ਲੱਕੀ, ਸੰਜੂ ਕਾਂਸਲ, ਬੀਰਬਲ ਸਿੰਘ, ਦਰਸ਼ਨ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here