ਆਈ.ਏ.ਐੱਸ. ਅਫਸਰਾਂ ਅਧਾਰਿਤ ਬਣਾਈ ਕਮੇਟੀ ਦਾ ਵਿਰੋਧ
ਗੁਰੂਸਰ ਸੁਧਾਰ 31 ਜਨਵਰੀ (ਜਸਵੀਰ ਸਿੰਘ ਹੇਰਾਂ):ਭਗਵੰਤ ਮਾਨ ਦੀ ਪੰਜਾਬ ਸਰਕਾਰ ਵੱਲੋਂ ਪਹਿਲੀ ਜਨਵਰੀ 2004 ਤੋਂ ਬਾਅਦ ਦੇ ਭਰਤੀ ਹੋਏ ਮੁਲਾਜ਼ਮ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਅਧੂਰੇ ਨੋਟਿਿਫਕੇਸ਼ਨ ਜਾਰੀ ਕਰਨ ਤੋਂ ਬਾਦ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਤੇ ਪੰਜਾਬ ਦੇ ਅਧਿਆਪਕਾਂ ਸਮੇਤ ਸਾਰੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੇੈ। ਪੁਰਾਣੀ ਪੈਨਸ਼ਨ ਬਹਾਲੀ ਸਘੰਰਸ਼ ਕਮੇਟੀ ਦੇ ਸੱਦੇ ਤੇ ਭਰਾਤਰੀ ਹਮਾਇਤ ਵਜੋਂ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਬਲਾਕ ਸੁਧਾਰ ਦੇ ਅਧਿਆਪਕਾਂ ਨੇ ਸੰਘਰਸ਼ ਕਮੇਟੀ ਦੇ ਸੱਦੇ ਦੀ ਪੂਰਨ ਹਮਾਇਤ ਕਰਦਿਆਂ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟਿਿਫਕੇਸ਼ਨ ਦੀਆਂ ਕਾਪੀਆਂ ਜਿਲ੍ਹਾ ਸਕੱਤਰ ਹਰਜੀਤ ਸਿੰਘ ਸੁਧਾਰ ਅਤੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਹੇਰਾਂ ਦੀ ਅਗਵਾਈ ਵਿੱਚ ਸਾੜੀਆ ਗਈਆਂ। ਉਹਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਸਰਕਾਰ ਬਣਦਿਆ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਇਦੇ ਨੂੰ ਨਹੀਂ ਨਿਭਾ ਰਹੀ । ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਗੁਜਰਾਤ ਦੀਆਂ ਚੋਣਾਂ ਦੌਰਾਨ ਗੁਜਰਾਤ ਦੇ ਮੁਲਾਜ਼ਮਾਂ ਨੂੰ ਭਰਮਾਉਣ ਲਈ ਜਲਦਬਾਜ਼ੀ ‘ਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅਧੁਰਾ ਨੋਟਿਫਕੇਸ਼ਨ ਜਾਰੀ ਕੀਤਾ ਹੈ। ਹੁਣ ਇਸ ਮੁੱਦੇ ਨੂੰ 2024 ਦੀਆਂ ਲੋਕ ਸਭਾ ਫਿਰ 2027 ਦੀਆਂ ਪੰਜਾਬ ਵਿਧਾਨ ਚੌਣਾਂ ਤੱਕ ਲਮਕਾਉਣ ਲਈ ਪੈਨਸ਼ਨ ਲਈ ਆਮਦਨ ਦੇ ਸਰੋਤ ਲੱਭਣ ਲਈ ਕੇ.ਪੀ.ਸਿਨਹਾ ਵਰਗੇ ਚਾਰ ਅਫਸਰਾਂ ਦੀ ਕਮੇਟੀ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੀ ਆਪਣੀ ਨੀਤੀ ਅਤੇ ਨੀਅਤ ਸਾਫ਼ ਕਰ ਦਿੱਤੀ ਹੈ। ਬਲਾਕ ਮੀਤ ਪ੍ਰਧਾਨ ਦਲਜੀਤ ਸਿੰਘ ਅਤੇ ਗੁਰਮਿੰਦਰ ਸਿੰਘ ਦਾਖਾ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਲੋਕ ਕਚਹਿਰੀ ਵਿੱਚ ਲਿਜਾ ਕੇ ਪੂਰਜ਼ੋਰ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਬਲਾਕ ਦੇ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ‘ਚ ਜਿਲ੍ਹਾ ਪੱਧਰੀ ਅੇਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਪੁਰਾਣੀ ਪੈਨਸ਼ਨ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਅਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਡੈਮੋਕਰੈਟਿਕ ਟੀਚਰ ਫਰੰਟ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਹਰ ਐਕਸ਼ਨ ਨੂੰ ਪੂਰਨ ਹਮਾਇਤ ਦਿੰਦਿਆਂ ਲਾਗੂ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕ ਆਗੂ ਅਮਨਦੀਪ ਸਿੰਘ ਸੁਧਾਰ, ਰਣਜੀਤ ਸਿੰਘ, ਬਲਵਿੰਦਰ ਸਿੰਘ ਹੇਰਾਂ, ਨਰਿੰਦਰ ਸਿੰਘ, ਸੁਖਜਿੰਦਰ ਸਿੰਘ ,ਜਸਪ੍ਰੀਤ ਸਿੰਘ, ਹਰਦੇਵ ਸਿੰਘ ਹਲਵਾਰਾ, ਰਮਨਦੀਪ ਸਿੰਘ, ਧਰਮਜੀਤ ਸਿੰਘ ,ਬਲਜੀਤ ਸਿੰਘ ,ਹਰਜਿੰਦਰ ਸਿੰਘ, ਦਪਿੰਦਰ ਸਿੰਘ,ਸੁਖਜਿੰਦਰ ਸਿੰਘ ,ਮੈਡਮ ਦਰਸ਼ਨਾ ਰਾਣੀ ,ਹਰਪ੍ਰੀਤ ਕੌਰ, ਕਰਮਜੀਤ ਕੌਰ ,ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।