Home Political ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ...

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤਾ ਨਿਪਟਾਰਾ

36
0


ਬਟਾਲਾ, 9 ਫਰਵਰੀ ( ਲਿਕੇਸ਼ ਸ਼ਰਮਾ – ਅਸ਼ਵਨੀ): ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਜਿਥੇ ਹਲਕੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਉਨਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੱਲ ਕਰਵਾਏ ਜਾਣ ’ਤੇ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਹੈ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲਗਾਤਾਰ ਹਲਕਾ ਵਾਸੀਆਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀ ਮੁਸ਼ਕਿਲਾਂ ਦਾ ਨਿਪਟਾਰਾ ਕਰਦੇ ਹਨ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਬਟਾਲਾ ਸ਼ਹਿਰ ਦੀਆਂ ਵਾਰਡਾਂ ਵਿਚ ਜਾ ਕੇ ਕਰਵਾਏ ਜਾਣ ਵਾਲ ਵਿਕਾਸ ਕੰਮਾਂ ਦੀ ਲੋਕਾਂ ਕੋਲੋਂ ਜਾਣਕਾਰੀ ਪ੍ਰਾਪਤ ਕਰਦੇ ਹਨ।ਉਨਾਂ ਕਿਹਾ ਕਿ ਹਲਕੇ ਅੰਦਰ ਪਿਛਲੇ 10 ਮਹਿਨਿਆਂ ਦੇ ਕਾਰਜਕਾਲ ਦੌਰਨ ਉਨਾਂ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। 03 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਟਾਲਾ-ਮਹਿਤਾ-ਜਲੰਧਰ ਸੜਕ ਉੱਪਰ ਸੀਵਰੇਜ਼ ਪਾਉਣ ਉਪਰੰਤ ਸੜਕ ਦੀ ਰਿਪੇਅਰ ਕੰਮ ਦੀ ਸ਼ੁਰੂਆਤ ਦਾ ਕੰਮ ਚੱਲ ਰਿਹਾ ਹੈ।ਸ਼ਬਜ਼ੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈੱਡ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਬਟਾਲਾ ਦੇ ਸੁੰਦਰੀਕਰਨ ਲਈ 05 ਕਰੋੜ ਮੰਜੂਰ ਹੋ ਗਏ ਹਨ, ਜਿਸ ਨਾਲ ਵੱਖ-ਵੱਖ ਵਿਕਾਸ ਕਰਾਜ ਕਰਵਾਏ ਜਾਣਗੇ। 03 ਕਰੋੜ ਰੁਪਏ ਦੀ ਲਾਗਤ ਨਾਲ 132ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਟਰਾਂਸਫਰ ਜਲਦ ਲਗਾਇਆ ਜਾ ਰਿਹਾ ਹੈ।ਇਸੇ ਤਰਾਂ ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਕਿਰਤੀ ਲੋਕਾਂ ਦੀ ਸਹੂਲਤ ਲਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲੇਬਰ ਸ਼ੈੱਡ ਦੀ ਉਸਾਰੀ, ਟਾਇਲਟਸ ਅਤੇ ਆਰ ਓ ਲਗਾਇਆ ਜਾ ਰਿਹਾ ਹੈ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਇਆ। ਕਿਲਾ ਮੰਡੀ ਵਿਖੇ ਮਿਊਂਸਪਲ ਜਨਾਨਾ ਹਸਪਤਾਲ ਦਾ ਨਵੀਨੀਕਰਨ ਕਰਦਿਆਂ ਇਥੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਮਿਲਿਆ ਹੈ। ਕਾਹਨੂੰਵਾਨ ਰੋਡ ਤੇ ਸਾਗਰਪੁਰਾ ਵਾਰਡ ਨੰਬਰ 5 ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ।ਇਸੇ ਤਰਾਂ ਵਾਰਡ ਨੰਬਰ 03 04, 18, 25, 28 ਤੇ 31 ਸਮੇਤ ਵੱਖ-ਵੱਖ ਵਾਰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਰਾਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਅਤੇ ਉਨਾਂ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਲਗਾਤਾਰ ਕੀਤਾ ਜਾਂਦਾ ਹੈ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here