Home crime ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਗ੍ਰਿਫ਼ਤਾਰ

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਗ੍ਰਿਫ਼ਤਾਰ

64
0


ਰੂਪਨਗਰ(ਰਾਜੇਸ਼ ਜੈਨ – ਮੋਹਿਤ ਜੈਨ) : ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਵਿਸ਼ਾਲ ਵਰਮਾ ਨੂੰ 9 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ। ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰਬੀਰ ਸਿੰਘ, ਪੀ.ਪੀ.ਐਸ, ਅਤੇ ਸ਼੍ਰੀ ਤਲਵਿੰਦਰ ਸਿੰਘ ਗਿੱਲ, ਪੀ.ਪੀ.ਐਸ. ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਸਮੇਤ ਪੁਲਿਸ ਪਾਰਟੀ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ ਹੈ।ਐਸ ਐਸ ਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਵਿਸ਼ਾਲ ਵਰਮਾ ਵਾਸੀ ਹੁਸ਼ਿਆਰਪੁਰ ਨੂੰ ਸਮੇਤ 09 ਪਿਸਟਲ ਅਤੇ 20 ਰੱਦ ਜਿੰਦਾ ਦੇ ਕਾਬੂ ਕੀਤਾ ਗਿਆ ਹੈ ਜਿਸ ਨਾਲ ਇਹਨਾਂ ਹਥਿਆਰਾਂ ਨਾਲ ਪੰਜਾਬ ਵਿੱਚ ਬਹੁਤ ਸੰਗੀਨ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ।ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਸ਼ਾਲ ਵਰਮਾ ਵਲੋਂ ਪਹਿਲਾਂ ਵੀ ਵੱਡੇ ਪੱਧਰ ਉੱਤੇ ਹਥਿਆਰਾਂ ਦੀ ਸਪਲਾਈ ਕੀਤੀ ਗਈ ਸੀ ਪਰ ਉਹ ਪੁਲਿਸ ਦੀ ਪਕੜ ਤੋਂ ਬਚ ਗਿਆ ਸੀ। ਇਹ ਅਪਰਾਧੀ ਜੋ ਇਸ ਗੈਂਗ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਨਜਾਇਜ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਉੱਤੇ ਕਰ ਰਿਹਾ ਸੀ। ਇਸ ਦੇ ਖਿਲਾਫ ਥਾਣਾ ਬੁੱਲੇਵਾਲ ਹੁਸ਼ਿਆਰਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਵੀ ਦਰਜ ਹੈ।

LEAVE A REPLY

Please enter your comment!
Please enter your name here