ਜਗਰਾਓਂ, 20 ਫਰਵਰੀ ( ਰਾਜੇਸ਼ ਜੈਨ )-ਪੁਲਿਸ ਜਿਲਾ ਲੁਧਿਆਣਾ ਦਿਹਾਤੀ ਵਿਖੇ ਵੱਖ ਵੱਖ ਥਾਣਿਆਂ ਵਿਚ ਸੇਵਾਵਾਂ ਨਿਭਾਉਣ ਵਾਲੇ ਅਤੇ ਇਸ ਸਮੇਂ ਸੀਆਈਏ ਸਟਾਫ ਵਿਚ ਸੇਵਾਵਾਂ ਨਿਭਾ ਰਹੇ ਹੌਲਦਾਰ ਸੁਖਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਏ ਐਸ ਆਈ ਬਣਾ ਦਿਤਾ ਗਿਆ। ਉਨ੍ਹਾਂ ਨੂੰ ਬਤੌਰ ਏ ਐਸ ਆਈ ਵਜੋਂ ਬੈਜ ਪੁਲਿਸ ਜਿਲਾ ਲੁਧਿਆਣਾ ਦਿਗਾਤੀ ਦੇ ਐਸ ਐਪ ਸੀ ਨਵਨੀਤ ਸਿੰਘ ਬੈਂਸ ਅਤੇ ਐਸ ਪੀ ਡੀ ਹਰਿੰਦਰਪਾਲ ਸਿੰਘ ਪਰਮਾਰ ਨੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵਿਚ ਇਮਾਨਦਾਰੀ ਅਤੇ ਲਗਨ ਨਾਲ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਹਮੇਸ਼ਾ ਵਿਭਾਗ ਵਲੋਂ ਬਣਦਾ ਮਾਣ ਸਤਿਕਾਰ ਦਿਤਾ ਗਿਆ ਹੈ। ਉਨ੍ਹਾਂ ਏ ਐਸ ਆਈ ਸੁਖਵਿੰਦਰ ਸਿੰਘ ਨੂੰ ਜਿਥੇ ਇਸ ਤਰੱਕੀ ਲਈ ਮੁਬਾਰਕਬਾਦ ਦਿਤੀ ਉਥੇ ਉਸਨੂੰ ਪਹਿਲਾਂ ਨਾਲੋਂ ਵੀ ਵੱਧ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀ ਆਈ ਏ ਸਟਾਫ ਦੇ ਇੰਚਾਰਜ ਇੰਸਪੈਕਟਰ ਨਵਨੀਤ ਸਿੰਘ ਭੱਟੀ ਵੀ ਮੌਜੂਦ ਸਨ।
