ਅੰਮ੍ਰਿਤਸਰ(ਵਿਕਾਸ ਮਠਾੜੂ)ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰੋਸ ਮੁਜਾਹਰਿਆਂ, ਧਰਨਿਆਂ ਅਤੇ ਕਬਜੇ ਵਾਲੇ ਅਸਥਾਨਾਂ ‘ਤੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਜੀ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ ਇਨ੍ਹਾਂ ਅਸਥਾਨਾਂ ‘ਤੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਬ-ਕਮੇਟੀ ਗਠਿਤ ਕੀਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰੋਸ ਮੁਜਾਹਰਿਆਂ, ਧਰਨਿਆਂ ਅਤੇ ਕਬਜੇ ਵਾਲੇ ਅਸਥਾਨਾਂ ‘ਤੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਹੋਵੇ ਇਨ੍ਹਾਂ ਅਸਥਾਨਾਂ ‘ਤੇ ਗੁਰੂ ਸਾਹਿਬ ਜੀ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਮੂਹ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਅਧਾਰ ‘ਤੇ ਸਬ ਕਮੇਟੀ ਗਠਿਤ ਕੀਤੀ ਗਈ ਹੈ। ਜੋ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਜਿਸ ਨੂੰ ਵਿਚਾਰ ਕੇ ਪੰਜ ਸਿੰਘ ਸਾਹਿਬਾਨ ਵੱਲੋਂ ਅੰਤਿਮ ਫੈਸਲਾ ਲਿਆ ਜਾਵੇਗਾ।
