Home Sports ਖੇਡ ਨੀਤੀ ਤਹਿਤ ਖਿਡਾਰੀ ਆਪਣੇ ਸਪੋਰਟਸ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਕਰਵਾਉਣ : ਜ਼ਿਲ੍ਹਾ...

ਖੇਡ ਨੀਤੀ ਤਹਿਤ ਖਿਡਾਰੀ ਆਪਣੇ ਸਪੋਰਟਸ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਕਰਵਾਉਣ : ਜ਼ਿਲ੍ਹਾ ਖੇਡ ਅਫਸਰ

52
0

ਫ਼ਤਹਿਗੜ੍ਹ ਸਾਹਿਬ, 27 ਫਰਵਰੀ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਸਪੋਰਟਸ ਕੋਟਾ ਭਾਵ ਖਿਡਾਰੀਆਂ ਲਈ ਰਾਖਵਾਂਕਰਨ ਵੀ ਹੁੰਦਾ ਹੈ। ਕਈ ਖਿਡਾਰੀ ਆਪਣੇ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਕਰਵਾਉਣ ਉਪਰੰਤ ਗ੍ਰੇਡ ਪ੍ਰਾਪਤ ਕਰਕੇ ਨੌਕਰੀਆਂ ਵਿਚਲੇ ਰਾਖਵੇਂਕਰਨ ਦਾ ਲਾਭ ਲੈ ਲੈਂਦੇ ਹਨ ਜਦੋਂ ਕਿ ਕਈ ਖਿਡਾਰੀਆਂ ਨੂੰ ਗ੍ਰੇਡੇਸ਼ਨ ਕਰਵਾਉਣ ਬਾਰੇ ਸਹੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਸਪੋਰਟਸ ਕੋਟੇ ਦਾ ਲਾਭ ਲੈਣ ਤੋਂ ਅਸਮਰਥ  ਰਹਿੰਦੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰਾਹੁਲਦੀਪ ਸਿੰਘ ਨੇ ਕਰਦਿਆਂ ਦੱਸਿਆ ਕਿ ਇਸੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਪੋਰਟਸ ਪਾਲਿਸੀ ਤਹਿਤ ਸਪੋਰਟਸ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਕਰਵਾਉਣ ਲਈ ਇੰਟਰਨੈਸ਼ਨਲ ਪੱਧਰ ਤੇ ਮੈਡਲ (ਪਹਿਲਾ, ਦੂਜਾ ਤੇ ਤੀਜਾ ਸਥਾਨ) ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ” ਏ ” ਗ੍ਰੇਡ, ਨੈਸ਼ਨਲ ਪੱਧਰ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੱਧਰ ਤੇ ਮੈਡਲ (ਪਹਿਲਾ, ਦੂਜਾ ਤੇ ਤੀਜਾ ਸਥਾਨ) ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ “ਬੀ” ਗ੍ਰੇਡ, ਰਾਜ ਪੱਧਰ ਤੇ ਮੈਡਲ (ਪਹਿਲਾ, ਦੂਜਾ ਅਤੇ ਤੀਜਾ ਸਥਾਨ ) ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ “ਸੀ” ਗ੍ਰੇਡ ਅਤੇ ਜ਼ਿਲ੍ਹਾ ਪੱਧਰ/ਅੰਤਰ ਕਾਲਜ ਪੱਧਰ ਤੇ ਮੈਡਲ (ਪਹਿਲਾ, ਦੂਜਾ ਤੇ ਤੀਜਾ ਸਥਾਨ ) ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ “ਡੀ” ਗ੍ਰੇਡ ਪ੍ਰਾਪਤ ਹੋਵੇਗਾ।ਜ਼ਿਲ੍ਹਾ ਖੇਡ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਪੰਜਾਬ ਰਾਜ ਦੇ ਵਸਨੀਕ ਖਿਡਾਰੀ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਕਰਵਾ ਕੇ ਨੌਕਰੀ ਪ੍ਰਾਪਤ ਕਰਨ ਲਈ ਸਪੋਰਟਸ ਕੋਟੇ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਖਿਡਾਰੀ ਆਪਣੇ ਸਰਟੀਫਿਕੇਟ ਲੈ ਕੇ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਖੇਡ ਅਫਸਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here