ਬਟਾਲਾ, 28 ਫ਼ਰਵਰੀ (ਲਿਕੇਸ਼ ਸ਼ਰਮਾ – ਅਸ਼ਵਨੀ) : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: / ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਅੱਜ ਸਰਹੱਦੀ ਖੇਤਰ ਦੇ ਵੱਖ-ਵੱਖ ਬਲਾਕਾਂ ਦੇ ਸਕੂਲਾਂ ਦਾ ਦੌਰਾ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਏ ਜਾ ਰਹੇ ਪੰਜਵੀਂ ਅਤੇ ਅੱਠਵੀਂ ਦੇ ਪੇਪਰਾਂ ਦੀ ਚੈਕਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਭਾਟੀਆ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੀਖਿਆਵਾਂ ਨੂੰ ਨਕਲ ਮੁਕਤ ਕਰਕੇ ਸੰਚਾਰੂ ਢੰਗ ਨਾਲ ਚਲਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੁਕਰਪੁਰਾ, ਸਰਕਾਰੀ ਮਿਡਲ ਸਕੂਲ ਸ਼ੁਕਰਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਗੋਖੂਵਾਲ, ਸਰਕਾਰੀ ਸੀਨੀ: ਸੈਕੰ: ਸਕੂਲ ਤਾਰਾਗੜ, ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਭਾਗੋਵਾਲ , ਸਰਕਾਰੀ ਸੀਨੀ: ਸੈਕੰ: ਸਕੂਲ ਵਡਾਲਾ ਬਾਂਗਰ , ਸਰਕਾਰੀ ਸੀਨੀਃ ਸੈਕੰ: ਸਕੂਲ ਕਲਾਨੌਰ ਸਰਕਾਰੀ ਆਦਰਸ਼ ਸੀਨੀ: ਸੈਕੰ: ਸਕੂਲ ਭਿਖਾਰੀਵਾਲ , ਹਿੰਦੂ ਪੁੱਤਰੀ ਪਾਠਸ਼ਾਲਾ ਹਾਈ ਸਕੂਲ ਧਾਰੀਵਾਲ, ਸਾਹਿਬਜ਼ਾਦਾ ਜੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਆਦਿ ਸਕੂਲ ਵਿਜਟ ਕਰਕੇ ਪੰਜਵੀਂ ਅਤੇ ਅੱਠਵੀਂ , ਬਾਰ੍ਹਵੀਂ ਦੀ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਨੂੰ ਨਕਲ ਰਹਿਤ ਪ੍ਰੀਖਿਆ ਲਈ ਪ੍ਰੇਰਿਤ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਨਿਗਰਾਨ ਸਟਾਫ਼ ਨੂੰ ਹਦਾਇਤ ਦਿੱਤੀ ਕਿ ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆਵਾਂ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਸਮੂਹ ਸਕੂਲ ਮੁੱਖੀਆਂ ਨੂੰ ਬੇਨਤੀ ਕੀਤੀ ਕਿ 19 ਮਾਰਚ ਨੂੰ ਸਕੂਲ ਆਫ਼ ਐਮੀਨੈਸ ਵਿੱਚ ਦਾਖਲੇ ਲਈ ਹੋ ਰਹੀ ਪ੍ਰੀਖਿਆ ਵਿੱਚ ਜ਼ਰੂਰ ਹਿੱਸਾ ਲਿਆ ਜਾਵੇ ਅਤੇ ਇਸ ਸਬੰਧੀ ਹਰ ਪੱਖੋਂ ਵਿਦਿਆਰਥੀਆਂ ਦੀ ਤਿਆਰੀ ਕਰਵਾਈ ਜਾਵੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਡੀ.ਏ.ਵੀ. ਸਕੂਲ ਸ਼ਕਰਗੜ ਸਕੂਲ ਵਿਜਟ ਕਰਕੇ ਅੱਜ ਬਾਰ੍ਹਵੀਂ ਦੇ ਚੱਲ ਰਹੇ ਬਾਰ੍ਹਵੀਂ ਦੇ ਹਿਸਟਰੀ ਦੇ ਪੇਪਰ ਦੀ ਚੈਕਿੰਗ ਕੀਤੀ।ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਲੈਕਚਰਾਰ ਗੁਰਮੀਤ ਸਿੰਘ ਭੋਮਾ ਵੀ ਹਾਜ਼ਰ ਸਨ।