ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਅੱਗੇ ਵਧੋ – ਸੁਬਰਾਮਨੀਅਮ
ਜਗਰਾਉਂ, 5 ਫਰਵਰੀ ( ਭਗਵਾਨ ਭੰਗੂ, ਰੋਹਿਤ ਗੋਇਲ )-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਕੀਤੀ ਗਈ ਨਭਾਰਤ ਜੋੜੋ ਯਾਤਰਾ ਨੂੰ ਸਮੁੱਚੇ ਦੇਸ਼ ਅੰਦਰ ਭਾਰੀ ਸਮਰਥਨ ਹਾਸਿਲ ਹੋਇਆ। ਉਸਤੋਂ ਬਾਅਦ ਹੁਣ ਉਨ੍ਹਾਂ ਦੇ ਨਿਰਦੇਸ਼ ਤੇ ਸ਼ੁਰੂ ਕੀਤੀ ਗਈ ਹੱਥ ਨਾਲ ਹੱਥ ਜੋੜੋ ਮੁਹਿਮ ਨੂੰ ਹਰ ਹਲਕੇ ਵਿਚ ਬੂਥ ਲੈਵਲ ਤੱਕ ਪਹੁੰਚਾ ਕੇ ਪਾਰਟੀ ਨੂੰ ਮਜਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵਿਧਾਨ ਸਭਾ ਹਲਕਾ ਜਗਰਾਉਂ ਦੇ ਹੱਥ ਨਾਲ ਹੱਥ ਜੋੜੋ ਮੁਹਿੰਮ ਦੇ ਕੋਆਰਡੀਨੇਟਰ ਰਮਨ ਸੁਬਰਾਮਨੀਅਮ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਥਾਨਕ ਲਾਲਾ ਲਾਜਪਤ ਰਾਏ ਪਾਰਕ ਵਿਖੇ ਮੀਟਿੰਗ ਕੀਤੀ। ਇਸ ਮੌਕੇ ਸੁਬਰਾਮਨੀਅਮ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ ਹੈ। ਹੁਣ ਹੱਥ ਸੇ ਹੱਥ ਜੋੜੋ ਮੁਹਿੰਮ ਤਹਿਤ ਪਾਰਟੀ ਨੂੰ ਬੂਥ ਪੱਧਰ ਤੱਕ ਮੁੜ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਪਾਰਟੀ ਦੀ ਮਜਬੂਤੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜਗਰਾਉਂ ਵਿਧਾਨ ਸਭਾ ਹਲਕੇ ਵਿੱਚ ਇਸ ਕਾਰਜ ਲਈ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਅੱਗੇ ਤੋਂ ਆਪਣੇ ਪੱਧਰ ’ਤੇ ਬੂਥ ਲੈਵਲ ਕਮੇਟੀਆਂ ਦਾ ਗਠਨ ਕਰੇਗੀ ਅਤੇ ਇਸ ਤਰ੍ਹਾਂ ਆਮ ਲੋਕਾਂ ਤੱਕ ਹੱਥ ਮਿਲਾ ਕੇ ਪਹੁੰਚ ਕੀਤੀ ਜਾਵੇਗੀ। ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ। ਸਿਆਸੀ ਰੰਜਿਸ਼ ਕਾਰਨ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਨਿੱਤ ਦਿਨ ਕਤਲ ਅਤੇ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀ ਅਜਨਾਲਾ ਵਿੱਚ ਜੋ ਵੀ ਵਾਪਰਿਆ ਉਹ ਪੂਰੇ ਪੰਜਾਬ ਲਈ ਇੱਕ ਵੱਡੀ ਚੁਣੌਤੀ ਹੈ। ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨਾ ਤਾਂ ਕਿਸੇ ਪ੍ਰਦਰਸ਼ਨਕਾਰੀ ਖਿਲਾਫ ਕੋਈ ਕਾਰਵਾਈ ਕਰ ਸਕੀ ਹੈ ਅਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕਰ ਸਕੀ ਹੈ। ਪੰਜਾਬ ਸਰਕਾਰ ਸਿੱਧੇ ਤੌਰ ਤੇ ਪ੍ਰਦਰਸ਼ਨਕਾਰੀਆਂ ਅੱਗੇ ਗੋਡੇ ਟੇਕ ਚੁੱਕੀ ਹੈ। ਪਰ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਆਪਣਾ ਖੂਨ ਵਹਾਉਣ ਵਾਲੀ ਕਾਂਗਰਸ ਪਾਰਟੀ ਪੰਜਾਬ ਨੂੰ ਮੁੜ ਇਸ ਤਰ੍ਹਾਂ ਦੀ ਅੱਗ ਵਿੱਚ ਝੁਲਸਣ ਨਹੀਂ ਦੇਵੇਗੀ। ਇਸ ਮੌਕੇ ਨਗਰ ਕੌਸਲ ਪ੍ਰਧਾਨ ਜਤਿੰਦਰ ਪਾਲ ਰਾਣਾ, ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਬਲਾਕ ਕਾਂਗਰਸ ਦੇਹਾਤ ਦੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਕੌਸਲਰ ਰਵਿੰਦਰਪਾਲ ਸਿੰਘ ਰਾਜੂ, ਅਮਨ ਕਪੂਰ ਬੌਬੀ, ਵਿਕਰਮ ਜੱਸੀ, ਹਿਮਾਂਸ਼ੂ ਮਲਿਕ, ਜਰਨੈਲ ਸਿੰਘ ਲੋਹਟ ਅਤੇ ਸੀਨੀਅਰ. ਕਾਂਗਰਸੀ ਆਗੂ ਪਰਾਸ਼ਰ ਦੇਵ ਸ਼ਰਮਾ, ਬਲਾਕ ਸਮਿਤੀ ਮੈਂਬਰ ਉੱਤਮ ਸਿੰਘ ਰਸੂਲਪੁਰ, ਭਵਨਦੀਪ ਕਮਾਲਪੁਰਾ, ਸਰਪੰਚ ਜਸਵੀਰ ਸਿੰਘ ਲੱਖਾ, ਸਰਪੰਚ ਨਿਰਮਲ ਸਿੰਘ ਡੱਲਾ, ਸਰਪੰਚ ਦਰਸ਼ਨ ਸਿੰਘ ਡਾਂਗੀਆਂ, ਸਰਪੰਚ ਲਾਲੀ ਅਲੀਗੜ੍ਹ, ਸਰਪੰਚ ਜੋਗਿੰਦਰ ਸਿੰਘ ਕਮਾਲਪੁਰਾ, ਸਾਬਕਾ ਸਰਪੰਚ ਜਸਵੰਤ ਸਿੰਘ ਭੋਲਾ ਅਗਵਾੜ ਖਵਾਜਾਬਾਜੂ, ਸਾਬਕਾ ਸਰਪੰਚ ਨਿਰਭੈ ਸਿੰਘ ਭੋਲਾ ਕੋਠੇ ਖੰਜੂਰਾਂ, ਸਰਪੰਚ ਕਰਮਜੀਤ ਸਿੰਘ ਦੇਹੜਕਾ, ਨੰਬਰਦਾਰ ਸਤਵੀਰ ਸਿੰਘ ਸ਼ਫੀਪੁਰਾ, ਸਰਪੰਚ ਗੁਰਮੀਤ ਅੱਬੂਪੁਰਾ, ਕੁਲਦੀਪ ਸਿੰਘ ਬੋਤਲਵਾਲਾ, ਦਰਸ਼ਪ੍ਰੀਤ ਸਿੰਘ ਗਾਲਿਬ, ਮਨੋਜ ਚਕਰ ਅਤੇ ਹੋਰ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।