Home Political ਜਲੰਧਰ ਜ਼ਿਮਨੀ ਚੋਣ ਲਈ ਜਲਦੀ ਕਰਾਂਗੇ ਉਮੀਦਵਾਰ ਦਾ ਐਲਾਨ; ਅਮਨ ਅਰੋੜਾ ਨੇ...

ਜਲੰਧਰ ਜ਼ਿਮਨੀ ਚੋਣ ਲਈ ਜਲਦੀ ਕਰਾਂਗੇ ਉਮੀਦਵਾਰ ਦਾ ਐਲਾਨ; ਅਮਨ ਅਰੋੜਾ ਨੇ ਕਿਹਾ- ਵੋਟਰ ‘ਆਪ’ ਸਰਕਾਰ ਦੇ ਕੰਮਾਂ ‘ਤੇ ਲਾਉਣਗੇ ਮੋਹਰ

40
0


ਸੁਨਾਮ (ਭਗਵਾਨ ਭੰਗੂ) ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਨੀਅਰ ਆਗੂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਜਲਦੀ ਹੀ ਆਪਣੇ ਉਮੀਦਵਾਰ ਦਾ ਐਲਾਨ ਕਰੇਗੀ। ਇਸ ਬਾਰੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ ਅਤੇ ਪਾਰਟੀ ਇੱਕ ਇਮਾਨਦਾਰ, ਤਜਰਬੇਕਾਰ ਅਤੇ ਲੋਕਾਂ ਨੂੰ ਸਮਰਪਿਤ ਆਗੂ ਨੂੰ ਮੈਦਾਨ ਵਿੱਚ ਉਤਾਰੇਗੀ। ਮੰਗਲਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਜ਼ਿਮਨੀ ਚੋਣ ‘ਚ ਜਨਤਾ ਪੰਜਾਬ ਸਰਕਾਰ ਦੀਆਂ ਪਿਛਲੇ ਇਕ ਸਾਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਾਵੇਗੀ |

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਤੋਂ ਲੈ ਕੇ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਵੱਡੇ ਫੈਸਲੇ ਲਏ ਗਏ ਹਨ। ਰੁਜ਼ਗਾਰ ਦੇਣ ਤੋਂ ਇਲਾਵਾ ਮੁਫ਼ਤ ਬਿਜਲੀ ਦਿੱਤੀ ਗਈ ਹੈ। ‘ਆਪ’ ਇਸ ਉਪ ਚੋਣ ਵਿੱਚ ਇਤਿਹਾਸਕ ਜਿੱਤ ਦਰਜ ਕਰੇਗੀ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਕੁਚਲਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ। ਵਿਰੋਧੀ ਧਿਰ ਨੂੰ ਤਬਾਹ ਕਰਨ ਦਾ ਮਤਲਬ ਲੋਕਤੰਤਰ ਨੂੰ ਤਬਾਹ ਕਰਨਾ ਹੈ। ਫਿਰ ਤਾਨਾਸ਼ਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਨਹੀਂ ਤਾਂ ਲੋਕਤੰਤਰ ਵੀ ਨਹੀਂ ਹੈ। ਭਾਜਪਾ ਸਰਕਾਰ ਕਾਂਗਰਸ ਦੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਤੋਂ ਇਲਾਵਾ ‘ਆਪ’ ਦੇ ਕਈ ਦਿੱਗਜ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਜਿਸ ਪਾਰਟੀ ਜਾਂ ਨੇਤਾ ਨਾਲ ਭਾਜਪਾ ਸਰਕਾਰ ਧੱਕਾ ਕਰੇਗੀ, ਜਨਤਾ ਦੀਆਂ ਭਾਵਨਾਵਾਂ ਉਸ ਪਾਰਟੀ ਜਾਂ ਨੇਤਾ ਨਾਲ ਜੁੜੀਆਂ ਹੋਣਗੀਆਂ ਅਤੇ ਭਾਜਪਾ ਕਮਜ਼ੋਰ ਹੋਵੇਗੀ। ਦੇਸ਼ ਵਾਸੀਆਂ ਅਤੇ ਪੰਜਾਬ ਦੇ ਲੋਕ ਕਈ ਵਾਰ ਇਹ ਸਾਬਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਰਜੀ ਊਰਜਾ ਲਈ ਕੇਂਦਰ ਤੋਂ ਹੋਰ ਸਬਸਿਡੀ ਦੀ ਮੰਗ ਕੀਤੀ ਗਈ ਹੈ ਪਰ ਕੇਂਦਰ ਨੇ ਅਜੇ ਤੱਕ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਹੈ। ਪੰਜਾਬ ਵਿੱਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸਰਜੀਵਨ ਗੋਇਲ ਲੱਕੀ, ਸੰਜੀਵ ਕੁਮਾਰ ਸੰਜੂ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here