Home ਖੇਤੀਬਾੜੀ ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ...

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ

44
0

ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ)-ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974 ) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜੀ) ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਣਕ (ਹਾੜੀ) ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਧੂੰਏ ਨਾਲ ਹਵਾ ਪ੍ਰਦੂਸ਼ਣ ਬਹੁਤ ਜਿਆਦਾ ਫੈਲਦਾ ਹੈ ਜਿਸ ਦਾ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਲੋਕਾਂ ਦੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਕਈ ਤਰ੍ਹਾਂ ਦੀਆਂ ਮਾਰੂ ਬਿਮਾਰੀਆਂ ਲੱਗਦੀਆਂ ਹਨ। ਅੱਗ ਲਗਾਉਣ ਨਾਲ ਆਲੇ ਦੁਆਲੇ ਦੇ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਅਨੇਕਾ ਲਾਭਦਾਇਕ ਜੀਵ ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕਾਂ ਉਪਰ ਸੰਘਣਾ ਧੂੰਆ ਫੈਲਣ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ। ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ। ਜਾਰੀ ਕੀਤੇ ਗਏ ਮਨਾਹੀਂ ਦੇ ਇਹ ਹੁਕਮ 04 ਜੂਨ, 2023 ਤੱਕ ਲਾਗੂ ਰਹਿੰਣਗੇ।

LEAVE A REPLY

Please enter your comment!
Please enter your name here