ਜਗਰਾਉਂ, 7 ਅਪ੍ਰੈਲ ( ਲਿਕੇਸ਼ ਸ਼ਰਮਾਂ )-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਆਰੀਆ ਸਮਾਜ ਵੱਲੋਂ ਸਥਾਪਿਤ ਸ਼੍ਰੀਮਤੀ ਤਾਰਾ ਦੇਵੀ ਜਿੰਦਲ ਆਰੀਆ ਵਿਦਿਆ ਮੰਦਰ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਸਾਰੇ ਬੱਚੇ ਫਸਟ ਡਵੀਜ਼ਨ ਵਿੱਚ ਪਾਸ ਹੋਏ। ਪ੍ਰਿੰਸੀਪਲ ਨਿਧੀ ਗੁਪਤਾ ਨੇ ਦੱਸਿਆ ਕਿ ਸਕੂਲ ਦੇ 11 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ, ਦਸ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ, 12 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਵਿੱਚ ਵਿਦਿਆਰਥਣ ਘੁਣਿਕਾ ਨੇ 99.20 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਘੁਣਿਕਾ ਨੇ ਜਗਰਾਉਂ ਸ਼ਹਿਰ ਵਿੱਚੋਂ ਵੀ ਤੀਜਾ ਸਥਾਨ ਹਾਸਲ ਕੀਤਾ। ਜਸਲੀਨ ਕੌਰ ਨੇ 96.2 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਹਰਸ਼ਿਤਾ ਸੇਨ ਨੇ 95.40 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਹਰਨੀਤ ਕੌਰ ਨੇ 95.20 ਫੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨਿਧੀ ਗੁਪਤਾ ਨੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।