ਫਾਜਿ਼ਲਕਾ, 12 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਜ਼ਿਲ੍ਹਾ ਵਾਤਾਵਰਨ ਪਲਾਨ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਹਿੱਤ ਇਕ ਬੈਠਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਪ੍ਰਧਾਨਗੀ ਹੇਠ ਹੋਈ । ਬੈਠਕ ਵਿਚ ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਾਤਾਵਰਨ ਦੀ ਰਾਖੀ ਕਰਨਾ ਸਾਡਾ ਸਭ ਦਾ ਨੈਤਿਕ ਫਰਜ ਹੈ ਅਤੇ ਸਾਰੇ ਵਿਭਾਗ ਇਸ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜ਼ੋ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਚੌਗਿਰਦਾ ਛੱਡ ਕੇ ਜਾਈਏ।ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਘਰਾਂ ਦੇ ਪੱਧਰ ਤੇ ਹੀ ਕੂੜੇ ਦਾ ਵਰਗੀਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲਗ ਅਲਗ ਕਰਕੇ ਦੇਣ। ਉਨ੍ਹਾਂ ਨੇ ਕਿਹਾ ਕਿ ਗਿੱਲੇ ਕੂੜੇ ਤੋਂ ਕੰਪੋਸਟ ਤਿਆਰ ਕੀਤੀ ਜਾਵੇ।ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਵਰਿਆ ਤੋਂ ਪਏ ਪੁਰਾਣੇ ਕੂੜੇ ਦੇ ਡੰਪ ਦਾ ਨਿਪਟਾਰਾ ਵੀ ਸਮਾਂਬੱਧ ਤਰੀਕੇ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਬਾਇਓਮੈਡੀਕਲ ਵੇਸਟ ਦੇ ਵਿਗਿਆਨਕ ਤਰੀਕੇ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਡੀਡੀਪੀਓ ਸੰਜੀਵ ਕੁਮਾਰ ਵੀ ਹਾਜਰ ਸਨ।