ਜਗਰਾਉਂ 13 ਅਪ੍ਰੈਲ (ਲਿਕੇਸ਼ ਸ਼ਰਮਾ) : ਡੀ. ਏ .ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ -ਧਾਮ ਨਾਲ ਮਨਾਇਆ ਗਿਆ।ਇਸ ਸ਼ੁੱਭ ਦਿਹਾੜੇ ਔਫੀਸੇਟਿੰਗ ਪ੍ਰਿੰਸੀਪਲ ਰਵਿੰਦਰ ਪਾਲ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਏ.ਵੀ ਸਕੂਲ ਵਿੱਚ ਵਿਸਾਖੀ ਦੇ ਤਿਉਹਾਰ ਤੇ ਬੱਚੇ ਰੰਗ- ਬਿਰੰਗੇ ਕੱਪੜੇ ਪਾਕੇ ਸਮਾਗਮ ਵਿੱਚ ਸ਼ਾਮਲ ਹੋਏ।ਬੱਚਿਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ,ਜਿਵੇਂ ਅੱਠਵੀਂ ਦੀ ਵਿਦਿਆਰਥਣ ਸੁਖਮਨੀ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਵੱਲੋਂ ਵਿਸਾਖੀ ਦੇ ਤਿਉਹਾਰ ਨਾਲ ਸੰਬੰਧਿਤ ਭਾਸ਼ਣ ਦਿੱਤਾ ਗਿਆ।ਨੱਚਣ ਤੇ ਗਾਉਣ ਦਾ ਰੰਗਾਂ-ਰੰਗ ਪ੍ਰੋਗਰਾਮ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ ਵੱਖ ਤਸਵੀਰਾਂ ਵਿਚ ਰੰਗ ਭਰੇ ਗਏ।ਕਾਗਜ਼ ਦੀ ਮਦਦ ਨਾਲ ਢੋਲ ਅਤੇ ਛੱਲੀਆਂ ਬਣਾਈਆਂ ਗਈਆਂ।ਵਿਦਿਆਰਥੀਆਂ ਵੱਲੋਂ ਉਂਗਲਾਂ ਦੀ ਮਦਦ ਨਾਲ ਸੱਭਿਆਚਾਰ ਨੂੰ ਪੇਸ਼ ਕਰਦੀਆਂ ਵੱਖ ਵੱਖ ਆਕ੍ਰਿਤੀਆਂ ਬਣਾਈਆਂ ਗਈਆਂ।ਔਫਿਸੇਟਿੰਗ ਪ੍ਰਿੰਸੀਪਲ ਮੈਡਮ ਰਵਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਮਨਾਉਣ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੰਦੇ ਹੋਏ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਵੀ ਦਿੱਤੀਆਂ।ਇਸ ਮੌਕੇ ਤੇ ਸਤਵਿੰਦਰ ਕੌਰ ਅਤੇ ਸੀਮਾ ਬੱਸੀ ਅਤੇ ਸਮੂਹ ਸਟਾਫ਼ ਹਾਜ਼ਰ ਸਨ।