Home ਧਾਰਮਿਕ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

49
0

ਸੁਨਾਮ(ਭੰਗੂ)ਆਲ ਇੰਡੀਆ ਗੰ੍ਥੀ ਰਾਗੀ ਪ੍ਰਚਾਰਕ ਸਿੰਘ ਸਭਾ ਵੱਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸਭਾ ਦੇ ਪ੍ਰਧਾਨ ਭਾਈ ਜਗਮੇਲ ਸਿੰਘ ਛਾਜਲਾ ਅਤੇ ਸਰਪ੍ਰਸਤ ਬਾਬਾ ਪਰਮਜੀਤ ਸਿੰਘ ਮਾਨਸਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਸੁਨਾਮ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਰਖਵਾਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਪੰਥ ਪ੍ਰਸਿੱਧ ਭਾਈ ਜਗਮੇਲ ਸਿੰਘ ਛਾਜਲਾ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਬਾਬਾ ਪਰਮਜੀਤ ਸਿੰਘ ਖਾਲਸਾ ਵਲੋ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਟੀਫਿਕੇਟ, ਸਨਮਾਨ ਚਿੰਨ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ । ਦਸਤਾਰ ਸਜਾਉਣ ਦੇ ਮੁਕਾਬਲੇ ‘ਚੋਂ ਯੁਵਰਾਜ ਸਿੰਘ ਨੇ ਪਹਿਲਾ ਸਥਾਨ, ਪਰਦੀਪ ਸਿੰਘ ਨੇ ਦੂਜਾ ਸਥਾਨ ਅਤੇ ਹਰਮੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ । ਆਲ ਇੰਡੀਆ ਗੰ੍ਥੀ ਰਾਗੀ ਪ੍ਰਚਾਰਕ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਸ਼ੋ੍ਮਣੀ ਕਮੇਟੀ ਜਥੇਦਾਰ ਤੇਜਾ ਸਿੰਘ ਕਮਾਲਪੁਰ, ਅਕਾਲੀ ਆਗੂ ਰਾਜਿੰਦਰ ਦੀਪਾ , ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਗੀਤਾ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ ਸੁਨਾਮ, ਗੁਰਜੀਤ ਸਿੰਘ ਚਹਿਲ ਪ੍ਰਧਾਨ ਸ਼ਹੀਦ ਮੁਕੰਦ ਸਿੰਘ ਪ੍ਰਰੈਸ ਕਲੱਬ ਧਰਮਗੜ੍ਹ, ਸੀਨੀਅਰ ਦਸਤਾਰ ਕੋਚ ਨਿਰਮਲ ਸਿੰਘ ਨਿੰਮਾ ਛਾਜਲਾ, ਗਿਆਨੀ ਹਰਪ੍ਰਰੀਤ ਸਿੰਘ ਦੋਦੜਾ, ਦਸਤਾਰ ਕੋਚ ਗੁਰਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਾਲ ਸਿੰਘ, ਕੁਲਵਿੰਦਰ ਸਿੰਘ ਮੋਹਲ, ਤਰਲੋਚਨ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਅਰਸ਼ਪ੍ਰਰੀਤ ਸਿੰਘ ਮੋਹਲ, ਵਰਖਾ ਸਿੰਘ, ਖਜਾਨਚੀ ਰਣਜੀਤ ਸਿੰਘ ਕੈਂਥ ਅਤੇ ਮੀਤ ਗੰ੍ਥੀ ਕੁਲਦੀਪ ਸਿੰਘ ਸ਼ਾਹਪੁਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ ।

LEAVE A REPLY

Please enter your comment!
Please enter your name here