ਫਾਜਿ਼ਲਕਾ, 18 ਅਪ੍ਰੈਲ (ਭਗਵਾਨ ਭੰਗੂ) : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਪਹਿਲ ਕਦਮੀ ਨਾਲ ਸ਼ੁਰੂ ਕੀਤੇ ਗਏ ਸਿੱਖੋ ਅਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਤਹਿਤ ਫਾਜਿ਼ਲਕਾ ਦੇ ਵਿਜਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਦੌਰਾ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਹੈ ਅਤੇ ਉਨ੍ਹਾਂ ਵਿਚ ਆਪਣੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਹੈ।ਇਸ ਮੌਕੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਜੀਵਨ ਵਿਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਸਮਾਜ ਦਾ ਭਵਿੱਖ ਹਨ ਅਤੇ ਸਰਕਾਰ ਵੀ ਉਨ੍ਹਾਂ ਦੇ ਭਵਿੱਖ ਨੂੰ ਉਜਵਲ ਕਰਨ ਲਈ ਹਮੇਸਾ ਯਤਨਸ਼ੀਲ ਰਹਿੰਦੀ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਆਪਣੇ ਦਫ਼ਤਰਾਂ ਬਾਰੇ ਵੀ ਦੱਸਿਆ ਅਤੇ ਸਮਝਾਇਆ ਕਿ ਪ੍ਰਸ਼ਾਸਨ ਕਿਸ ਤਰਾਂ ਕੰਮ ਕਰਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰਾਂ ਬੱਚਿਆਂ ਆਤਮ ਵਿਸਵਾਸ ਵੱਧਦਾ ਹੈ ਅਤੇ ਉਨ੍ਹਾਂ ਨੂੰ ਜਾਣਕਾਰੀ ਮਿਲਦੀ ਹੈ ਕਿ ਪ੍ਰਸ਼ਾਸਨਿਕ ਅਮਲਾ ਕਿਵੇਂ ਕੰਮ ਕਰਦਾ ਹੈ।ਇਸ ਮੌਕੇ ਬੱਚਿਆਂ ਦੇ ਅਧਿਆਪਕਾਂ ਨੇ ਇਸ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਬੱਚਿਆ ਨੂੰ ਆਪਣੇ ਦਫ਼ਤਰ ਵਿਚ ਬੁਲਾ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ।