ਬਰਨਾਲਾ (ਧਰਮਿੰਦਰ ) ਜ਼ਿਲ੍ਹਾ ਬਰਨਾਲਾ ਨੇ ਭਾਰਤ ਸਰਕਾਰ ਦੇ ਫੂਡ ਪੋ੍ਸੈਸਿੰਗ ਮੰਤਰਾਲੇ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਈਕਰੋ ਫ਼ੂਡ ਪੋ੍ਸੈਸਿੰਗ ਉਦਯੋਗਾਂ ਦੀ ਵਿਧੀਵਤ ਯੋਜਨਾ ਦਾ ਟੀਚਾ ਪ੍ਰਰਾਪਤ ਕਰਨ ‘ਚ ਪੰਜਾਬ ਭਰ ‘ਚ ਦੂਜਾ ਸਥਾਨ ਹਾਸਿਲ ਕੀਤਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਸ ਸਕੀਮ ਅਧੀਨ ਜ਼ਿਲ੍ਹੇ ਨੂੰ 90 ਇਕਾਈਆਂ ਸਥਾਪਿਤ ਕਰਨ ਦੇ ਟੀਚੇ ਦੇ ਵਿਰੁੱਧ 106 ਇਕਾਈਆਂ ਨੂੰ ਲਾਭ ਪ੍ਰਰਾਪਤ ਹੋਇਆ ਹੈ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਪ੍ਰਰੀਤ ਮਹਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਅਧੀਨ ਫੂਡ ਪੋ੍ਸੈਸਿੰਗ ਨਾਲ ਸਬੰਧਤ ਨਵੀਆਂ ਜਾਂ ਪੁਰਾਣੀਆਂ ਇਕਾਈਆਂ ਲਾਭ ਪ੍ਰਰਾਪਤ ਕਰ ਸਕਦੀਆਂ ਹਨ। ਇਸ ਸਕੀਮ ਅਧੀਨ 35 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ, ਜਿਸ ‘ਤੇ 35 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਰਾਜ ਪੱਧਰ ‘ਤੇ ਇਹ ਸਕੀਮ ਪੰਜਾਬ ਐਗਰੋ ਵਲੋਂ ਲਾਗੂ ਕੀਤੀ ਜਾ ਰਹੀ ਹੈ ਤੇ ਬਿਨੈਕਾਰਾਂ ਦੇ ਕੇਸ ਤਿਆਰ ਕਰਨ ਲਈ ਜ਼ਿਲ੍ਹਾ ਰਿਸੋਰਸ ਪਰਸਨ ਨਿਯੁਕਤ ਕੀਤੇ ਗਏ ਹਨ। ਉਹਨਾਂ ਦੱਸਿਆ ਜ਼ਿਲ੍ਹਾ ਪੱਧਰ ‘ਤੇ ਇਹ ਸਕੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਮਾਈਕਰੋ ਪੱਧਰ ਦੀਆਂ ਫੂਡ ਪੋ੍ਸੈਸਿੰਗ ਇਕਾਈਆਂ ਲਗਾਉਣ ਲਈ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫੂਡ ਪੋ੍ਸੈਸਿੰਗ ਮੰਤਰਾਲੇ ਦੀ ਵੈੱਬਸਾਈਟ ‘ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਸਥਾਨ ਹਾਸਿਲ ਕਰਨ ਲਈ ਇਸ ਸਕੀਮ ਨੂੰ ਲਾਗੂ ਕਰਨ ਵਾਲੇ ਸਾਰੇ ਅਧਿਕਾਰੀ, ਕਰਮਚਾਰੀ ਤੇ ਬੈਂਕਾਂ ਨੂੰ ਵਧਾਈ ਦਿੱਤੀ। ਉਹਨਾਂ ਦੱਸਿਆ ਕਿ ਅਚਾਰ ਮੁਰੱਬਾ ਬਣਾਉਣ ਵਾਲਿਆਂ ਇਕਾਈਆਂ, ਮੀਟ ਤੋਂ ਖਾਧ ਪਦਾਰਥ ਬਣਾਉਣ ਵਾਲੀਆਂ ਵਾਲੀਆਂ ਇਕਾਈਆਂ, ਆਇਸ ਕਰੀਮ, ਮਿਠਾਈਆਂ ਦੀ ਦੁਕਾਨਾਂ ਵਾਲੇ, ਦੋਧੀ ਆਦਿ ਇਸ ਸਕੀਮ ਦਾ ਲਾਹਾ ਖੱਟ ਸਕਦੇ ਹਨ।