ਕਪੂਰਥਲਾ(ਲਿਕੇਸ ਸ਼ਰਮਾ )ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਇੰਨੋਸੈਂਟ ਹਾਰਟਸ ਗਰੁੱਪ ਦੇ ਕਪੂਰਥਲਾ ਰੋਡ (ਸਰਜੀਕਲ ਕੰਪਲੇਕਸ) ‘ਤੇ ਸਥਿਤ ਇੰਨੋਸੈਂਟ ਹਾਰਟਸ ਸਕੂਲ ਨੂੰ ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੁਆਰਾ ਐਫਲੀਏਸ਼ਨ ਮਿਲ ਗਈ ਹੈ।ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਦੱਸਿਆ ਕਿ ਇਹ ਮਾਣ ਦੀ ਗੱਲ ਹੈ। ਇਸ ਪ੍ਰਾਪਤੀ ‘ਤੇ ਉਨ੍ਹਾਂ ਡਾਇਰੈਕਟਰ ਸ੍ਰੀਮਤੀ ਪੂਨਮ ਨਾਰੰਗ, ਪ੍ਰਿੰਸੀਪਲ ਸ੍ਰੀਮਤੀ ਸ਼ੀਤੂ ਖੰਨਾ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਨੋਸੈਂਟ ਹਾਰਟਸ ਗਰੁੱਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਹੋਣਹਾਰ ਅਧਿਆਪਕਾਂ ਦੀ ਅਗਵਾਈ ਵਿੱਚ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਕਈ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।