ਜਗਰਾਉਂ, 24 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ )-ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਮਰਸਡੀਜ਼ ਕਾਰ ਵਿੱਚ ਹੈਰੋਇਨ ਲੈ ਕੇ ਜਾਂਦੇ ਹੋਏ ਕਾਬੂ ਕੀਤਾ ਗਿਆ ਹੈ। ਸਬ-ਇੰਸਪੈਕਟਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਮਨਜੀਤ ਕੁਮਾਰ ਸਮੇਤ ਪੁਲਸ ਪਾਰਟੀ ਬੱਸ ਸਟੈਂਡ ਸਿੱਧਵਾਂ ਕਲਾਂ ਵਿਖੇ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਰਾਮਜੀਤ ਸਿੰਘ ਵਾਸੀ ਪਿੰਡ ਉੱਚੀ ਕੋਟਲੀ ਅਤੇ ਸੁਮਿਤ ਕੁਮਾਰ ਵਾਸੀ ਅਨਾਜ ਮੰਡੀ ਮੁੱਲਾਪੁਰ ਦਾਖਾ ਵੱਡੀ ਮਾਤਰਾ ’ਚ ਬਾਹਰਲੇ ਰਾਜਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆ ਕੇ ਵੇਚ ਰਹੇ ਹਨ। ਜੋ ਆਪਣੀ ਮਰਸਡੀਜ਼ ਕਾਰ ਵਿੱਚ ਲੁਧਿਆਣਾ ਤੋਂ ਜਗਰਾਉਂ ਵੱਲ ਆ ਰਹੇ ਹਨ। ਇਸ ਸੂਚਨਾ ’ਤੇ ਜੀ.ਟੀ ਰੋਡ ਬੱਸ ਸਟੈਂਡ ਦੇ ਚੌਕੀਮਾਨ ਨੇੜੇ ਨਾਕਾਬੰਦੀ ਕਰਕੇ ਰਾਮਜੀਤ ਸਿੰਘ ਨੂੰ 107 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਦੋਂ ਕਿ ਉਸਦਾ ਦੂਸਰਾ ਸਾਥੀ ਸੁਮਿਤ ਕੁਮਾਰ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਇਨ੍ਹਾਂ ਦੋਵਾਂ ਖਿਲਾਫ ਥਾਣਾ ਸਦਰ ਜਗਰਾਉਂ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।