Home ਖੇਤੀਬਾੜੀ ਕੁੱਲ ਆਮਦ ਹੋਣ ਵਾਲੀ ਕਣਕ ਵਿੱਚੋਂ 74 ਫੀਸਦੀ ਕਣਕ ਮੰਡੀਆਂ ਵਿੱਚ ਪੁੱਜੀ,...

ਕੁੱਲ ਆਮਦ ਹੋਣ ਵਾਲੀ ਕਣਕ ਵਿੱਚੋਂ 74 ਫੀਸਦੀ ਕਣਕ ਮੰਡੀਆਂ ਵਿੱਚ ਪੁੱਜੀ, 94 ਫੀਸਦੀ ਦੀ ਹੋਈ ਖ੍ਰੀਦੀ

39
0

ਮੋਗਾ, 27 ਅਪ੍ਰੈਲ ( ਮੋਹਿਤ ਜੈਨ) -ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਅਤੇ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੀਜ਼ਨ ਦਰਮਿਆਨ 7 ਲੱਖ 70 ਹਜ਼ਾਰ 900 ਮੀਟਿ੍ਰਕ ਟਨ ਕਣਕ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਲਗਾਇਆ ਸੀ। ਉਨਾਂ ਦੱਸਿਆ ਕਿ ਕੁੱਲ ਅਨੁਮਾਨਿਤ ਕਣਕ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 5 ਲੱਖ 67 ਹਜ਼ਾਰ 200 ਮੀਟਿ੍ਰਕ ਟਨ ਕਣਕ ਆ ਚੁੱਕੀ ਹੈ ਭਾਵ ਬੀਤੀ ਸ਼ਾਮ ਤੱਕ ਕੁੱਲ ਦੀ 74 ਫੀਸਦੀ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ। ਮੰਡੀਆਂ ਵਿੱਚ ਪਹੁੰਚੀ ਇਸ ਕਣਕ ਵਿੱਚੋਂ 5 ਲੱਖ 35 ਹਜ਼ਾਰ 649 ਲੱਖ ਮੀਟਿ੍ਰਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਜਿਹੜੀ ਕਿ 94 ਫੀਸਦੀ ਬਣਦੀ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਕਣਕ ਦੀ ਖ੍ਰੀਦ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਜਾਰੀ ਹੈ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਸਾਰੀਆਂ ਮੰਡੀਆਂ ਵਿੱਚ ਯੋਗ ਬਾਰਦਾਨਾ, ਪਾਣੀ ਦਾ ਪ੍ਰਬੰਧ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ। ਹੁਣ ਤੱਕ ਪਨਗ੍ਰੇਨ ਵੱਲੋ 127229 ਐਮ.ਟੀ., ਮਾਰਕਫੈਡ ਵੱਲੋਂ 126739 ਐਮ.ਟੀ., ਪਨਸਪ ਵੱਲੋ 102368 ਐਮ.ਟੀ., ਐਫ.ਸੀ.ਆਈ. ਵੱਲੋਂ 74800 ਕੁਇੰਟਲ ਕਣਕ ਅਤੇ ਪੰਜਾਬ ਵੇਅਰਹਾਊਸ ਵੱਲੋ 75128 ਮੀਟਿ੍ਰਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖ੍ਰੀਦ ਦਾ ਸੀਜ਼ਨ ਖਤਮ ਹੋਣ ਵਿੱਚ ਥੋੜਾ ਸਮਾਂ ਹੀ ਬਾਕੀ ਹੈ, ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਹੀ ਇਸੇ ਤਰਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਜ਼ਿਲੇ ਦੀ ਇੱਕ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ। ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ, ਅਤੇ ਖ੍ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।

LEAVE A REPLY

Please enter your comment!
Please enter your name here