ਬਠਿੰਡਾ(ਬੋਬੀ ਸਹਿਜਲ)ਮਾਈਸਰਖਾਨਾ ਪਿੰਡ ‘ਚ 24 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ‘ਤੇ ਥਾਣਾ ਕੋਟਫੱਤਾ ਦੀ ਪੁਲਸ ਨੇ ਪਿੰਡ ਮਾਈਸਰਖਾਨਾ ਦੇ ਰਹਿਣ ਵਾਲੇ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਨੌਜਵਾਨ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਕੋਟਫੱਤਾ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਸਰਬਜੀਤ ਕੈਰ ਵਾਸੀ ਪਿੰਡ ਮਾਈਸਰਖਾਨਾ ਨੇ ਦੱਸਿਆ ਕਿ 27 ਅਪ੍ਰੈਲ ਨੂੰ ਦੋਸ਼ੀ ਨੌਜਵਾਨ ਰਾਜਵੀਰ ਸਿੰਘ ਵਾਸੀ ਪਿੰਡ ਮਾਈਸਰਖਾਨਾ ਉਸ ਦੇ 24 ਸਾਲਾ ਲੜਕੇ ਜਸਵੰਤ ਸਿੰਘ ਨੂੰ ਘਰੋਂ ਆਪਣੇ ਨਾਲ ਲੈ ਗਿਆ ਅਤੇ ਬਾਅਦ ‘ਚ ਉਸ ਨੂੰ ਨਸ਼ੀਲਾ ਟੀਕਾ ਲਗਾ ਦਿੱਤਾ। ਜਿਸ ਕਾਰਨ ਉਸ ਦੇ ਲੜਕੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੇ ਆਪਣੇ ਬੇਟੇ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ। ਜਿੱਥੇ 29 ਅਪ੍ਰੈਲ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਰਾਜਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।