ਸਰਾਭਾ, 1 ਮਈ ( ਬਲਦੇਵ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਅੱਠਵੀਂ ਜਮਾਤ ਦੇ ਬੋਰਡ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸਰਾਭਾ ਦਾ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ ਹੈ। ਸਕੂਲ ਦੇ ਸਾਰੇ ਵਿਦਿਆਰਥੀਆਂ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਅੱਠਵੀਂ ਜਮਾਤ ਪਾਸ ਕਰ ਗਏ ਹਨ । ਇਸ ਸਮੇਂ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਅਤੇ ਅੱਠਵੀਂ ਜਮਾਤ ਦੇ ਇੰਚਾਰਜ ਹਰਜਿੰਦਰ ਸਿੰਘ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਸਾਹਿਬਾਨ ਨੂੰ ਵਧੀਆ ਨਤੀਜੇ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ਅਤੇ ਵਿਦਿਆਰਥੀਆਂ ਨੂੰ ਹੋਰ ਵੀ ਜ਼ਿਆਦਾ ਤੋਂ ਜ਼ਿਆਦਾ ਮਿਹਨਤ ਕਰਨ ਅਤੇ ਪੜ੍ਹਾਈ ਵਿੱਚ ਮੱਲਾਂ ਮਾਰਨ ਲਈ ਪ੍ਰੇਰਤ ਕੀਤਾ ਗਿਆ। ਸਕੂਲ ਦੇ ਬੁਲਾਰੇ ਟਹਿਲ ਸਿੰਘ ਸਰਾਭਾ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹਨਾਂ ਨਤੀਜਿਆਂ ਵਿਚ ਇੰਦਰਪ੍ਰੀਤ ਸਿੰਘ ਵੱਲੋਂ ਪਹਿਲਾ ਸਥਾਨ, ਅਮਨਦੀਪ ਸਿੰਘ ਵੱਲੋਂ ਦੂਜਾ ਸਥਾਨ, ਜੁਝਾਰ ਸਿੰਘ ਅਤੇ ਅਕਾਸ਼ ਕੁਮਾਰ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ।ਇਸ ਸਮੇਂ ਟਹਿਲ ਸਿੰਘ ਸਰਾਭਾ, ਮੈਡਮ ਸੇਵਿਕਾ ਮਲਹੋਤਰਾ, ਮਨਪ੍ਰੀਤ ਕੌਰ, ਸਤਵਿੰਦਰ ਕੌਰ, ਲਖਵੀਰ ਕੌਰ, ਜਗਜੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ, ਤਰਲੋਚਨ ਸਿੰਘ, ਵਿਕਾਸ ਕੁਮਾਰ, ਅਨੁਰਾਧਾ, ਕੁਲਵਿੰਦਰ ਕੌਰ, ਅਮਨਪ੍ਰੀਤ ਕੌਰ,ਸੁਰਿੰਦਰ ਕੌਰ, ਰੁਪਿੰਦਰ ਕੌਰ , ਸੁਖਜੋਤ ਕੌਰ,ਪਵਨਦੀਪ ਕੌਰ, ਹਰਪ੍ਰੀਤ ਕੌਰ, ਕਰਮਜੀਤ ਸਿੰਘ, ਕੁਲਦੀਪ ਸਿੰਘ, ਪਰਦੀਪ ਸਿੰਘ, ਲਵਪ੍ਰੀਤ ਸਿੰਘ, ਵਿਨੋਦ ਕੋਹਲੀ, ਬਲੋਰਾ ਸਿੰਘ, ਹਰਮੇਲ ਸਿੰਘ, ਗੁਰਪ੍ਰੀਤ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।