Home Sports ਦੱਖਣੀ ਹਲਕੇ ਵਿੱਚ ਬਣਾਇਆ ਜਾਵੇਗਾ ਖੇਡ ਸਟੇਡੀਅਮ – ਨਿੱਝਰ

ਦੱਖਣੀ ਹਲਕੇ ਵਿੱਚ ਬਣਾਇਆ ਜਾਵੇਗਾ ਖੇਡ ਸਟੇਡੀਅਮ – ਨਿੱਝਰ

47
0


ਅੰਮ੍ਰਿਤਸਰ, 02 ਮਈ (ਵਿਕਾਸ ਮਠਾੜੂ – ਅਸ਼ਵਨੀ) : ਦੱਖਣੀ ਹਲਕੇ ਵਿੱਚ ਨੌਜਵਾਨਾਂ ਲਈ ਇਕ ਵਧੀਆ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੱਖਣੀ ਹਲਕੇ ਦੇ ਇਲਾਕੇ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਨੀਵਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਇਸ ਸਬੰਧੀ ਅੱਜ ਡਾ: ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਓ:ਐਸ:ਡੀ ਮਨਪ੍ਰੀਤ ਸਿੰਘ ਵੱਲੋਂ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ ਅਤੇ ਉਥੇ ਚੱਲ ਰਹੇ ਕੰਮ ਦਾ ਜਾਇਜਾ ਲਿਆ।ਇਸ ਮੌਕੇ ਮਨਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਬਣਾਉਣ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਸਟੇਡੀਅਮ ਲੋਕਾਂ ਦੇ ਸਮਰਪਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਕੈਬਨਿਟ ਮੰਤਰੀ ਡਾ: ਨਿੱਝਰ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਕੰਮਾਂ ਦਾ ਰੀਵਿਊ ਕੀਤਾ ਜਾਂਦਾ ਹੈ।ਇਸ ਮੌਕੇ ਬਲਜੀਤ ਸਿੰਘ ਰਿੰਕੂ ਬਲਾਕ ਪ੍ਰਧਾਨ ਅਤੇ ਜਸਵੰਤ ਸਿੰਘ ਸਰਕਲ ਇੰਚਾਰਜ ਵੀ ਹਾਜਰ ਸਨ।

LEAVE A REPLY

Please enter your comment!
Please enter your name here