22 ਪੇਟੀਆਂ ਸ਼ਰਾਬ ਬਰਾਮਦ ਲੁਧਿਆਣਾ(ਰਾਜੇਸ ਜੈਨ)ਗਾਹਕਾਂ ਨੂੰ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਕਾਰ ਸਵਾਰ ਵਿਅਕਤੀ ਨੂੰ ਥਾਣਾ ਸਾਹਨੇਵਾਲ ਦੀ ਪੁਲਿਸ ਨੇ 22 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਜਸਪਾਲ ਬਾਂਗਰ ਦੇ ਰਹਿਣ ਵਾਲੇ ਅਰੁਣ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕੇ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਧਰੌੜ ਸੂਆ ਪੁਲੀ ਡੇਹਲੋਂ ਰੋਡ ‘ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਫੋਰਡ ਕਾਰ ਵਿਚ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਕਾਰ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਕਾਰ ‘ਚੋਂ ਸ਼ਰਾਬ ਦੀਆਂ 22 ਪੇਟੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਸਾਹਨੇਵਾਲ ਦੇ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ