ਚੰਡੀਗੜ੍ਹ, 28, ਮਾਰਚ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਪੰਜਾਬ ਚੰਡੀਗੜ੍ਹ ’ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਲੜਾਈ ਲੜੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਰਕਾਰੀ ਮੁਲਾਜ਼ਮਾਂ ਲਈ ਕੇਂਦਰੀ ਨਿਯਮ ਲਾਗੂ ਕਰਨ ਦੇ ਐਲਾਨ ’ਤੇ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਤੀਕਰਮ ਪ੍ਰਗਟ ਕੀਤਾ ਹੈ।
