ਹੁਸ਼ਿਆਰਪੁਰ,11 ਮਈ (ਮੋਹਿਤ ਜੈਨ) :ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਸ ਵਿਦਿਅਕ ਸਾਲ 2023-24 ਲਈ 11ਵੀਂ ਕਲਾਸ ਸਾਇੰਸ ਅਤੇ ਕਾਮਰਸ ਗਰੁੱਪ ਵਿਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1 ਜੂਨ 2006 ਤੋਂ 31 ਜੁਲਾਈ 2008 ਦੇ ਵਿਚਕਾਰ ਹੋਵੇ ਅਤੇ ਜਿਨ੍ਹਾਂ ਨੇ ਦਸਵੀਂ ਕਲਾਸ ਸੈਸ਼ਨ 2022-23 ਵਿਚ ਹੁਸ਼ਿਆਰਪੁਰ ਜਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਪਾਸ ਕੀਤੀ ਹੋਵੇ, ਦਾਖਲੇ ਲਈ ਮੁਫਤ ਆਨਲਾਈਨ ਫਾਰਮ ਵੈਬਸਾਈਟ www.navodaya.gov.in ’ਤੇ ਜਾ ਕੇ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਪਹਿਲਾਂ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀ ਫਾਰਮ ਨਹੀਂ ਭਰ ਸਕਦੇ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੀ ਆਖਰੀ ਮਿਤੀ 31 ਮਈ 2023 ਹੈ ਅਤੇ ਦਾਖਲੇ ਸਬੰਧੀ ਟੈਸਟ 22 ਜੁਲਾਈ 2023 ਦਿਨ ਸ਼ਨੀਵਾਰ ਨੂੰ ਹੋਵੇਗਾ। ਹੋਰ ਜਾਣਕਾਰੀ ਲਈ ਹੈਲਪ ਲਾਈਨ ਨੰਬਰ 7009863736, 9463646719 ’ਤੇ ਸੰਪਰਕ ਕੀਤਾ ਜਾ ਸਕਦਾ ਹੈ।