ਜਗਰਾਉਂ, 11 ਮਈ ( ਭਗਵਾਨ ਭੰਗੂ, ਜਗਰੂਪ ਸੋਹੀ)-ਨਗਰ ਕੌਂਸਲ ਜਗਰਾਉਂ ਦੀ ਮਿਉਂਸਪਲ ਵਰਕਰਜ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਮਿਤੀ 10 ਮਈ ਨੂੰ ਕੀਤੀ ਗਈ ਯੂਨੀਅਨ ਦੀ ਮੀਟਿੰਗ ਵਿੱਚ ਸਰਵਸੰਮਤੀ ਨਾਲ ਪੁਰਾਣੀ ਯੂਨੀਅਨ ਨੂੰ ਭੰਗ ਕਰਕੇ ਨਵੀਂ ਚੋਣ ਕਰਨ ਦੀ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਵਲੋਂ ਪ੍ਰਵਾਨਗੀ ਦਿੰਦੇ ਹੋਏ ਪੁਰਾਣੀ ਯੂਨੀਅਨ ਨੂੰ ਭੰਗ ਕੀਤਾ ਗਿਆ। ਯੂਨੀਅਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਅਮਰਪਾਲ ਸਿੰਘ ਪ੍ਰਧਾਨ, ਹਰਦੀਪ ਸਿੰਘ ਢੋਲਣ ਮੀਤ ਪ੍ਰਧਾਨ, ਹਰੀਸ਼ ਕੁਮਾਰ ਜਨਰਲ ਸਕੱਤਰ, ਤਾਰਕ ਕੈਸ਼ੀਅਰ ਅਤੇ ਸ੍ਰੀਮਤੀ ਨਵਜੀਤ ਕੌਰ ਨੂੰ ਐਗਜੈਕਟਿਵ ਮੈਂਬਰ ਚੁਣਿਆ ਗਿਆ। ਇਸ ਮੀਟਿੰਗ ਵਿੱਚ ਵਿਜੈ ਕੁਮਾਰ ਜਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ ਤੇ ਹਾਜਰ ਹੋਏ ਅਤੇ ਉਹਨਾਂ ਵਲੋਂ ਨਵੇਂ ਚੁਣੇ ਗਏ ਅਹੁੱਦੇਦਾਰਾਂ ਨੂੰ ਵਧਾਈ ਦਿੱਤੀ ਗਈ। ਯੂਨੀਅਨ ਦੇ ਨਵ ਨਿਯੁਕਤ ਪ੍ਰਧਾਨ ਅਮਰਪਾਲ ਸਿੰਘ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਉਹਨਾਂ ਮੁਲਾਜਮਾਂ ਦੇ ਮਸਲਿਆਂ ਅਤੇ ਹੱਕਾਂ ਸਬੰਧੀ ਪੂਰੀ ਲਗਨ ਅਤੇ ਮਿਹਨਤ ਨਾਲ ਸਾਰੇ ਮੁਲਾਜਮਾਂ ਨੂੰ ਨਾਲ ਲੈ ਕੇ ਯੂਨੀਅਨ ਵਿੱਚ ਕੰਮ ਕਰਨਗੇ। ਬਾਕੀ ਨਵੇਂ ਚੁਣੇ ਗਏ ਸਾਰੇ ਅਹੁੱਦੇਦਾਰਾਂ ਵਲੋਂ ਵੀ ਸਮੂਹ ਮੁਲਾਜਮਾਂ ਦਾ ਧੰਨਵਾਦ ਕੀਤਾ ਗਿਆ। ਨਵੇਂ ਚੁਣੇ ਗਏ ਪ੍ਰਧਾਨ ਅਮਰਪਾਲ ਸਿੰਘ ਵਲੋਂ ਕਿਹਾ ਗਿਆ ਕਿ ਇਹਨਾਂ ਨਵੇਂ ਚੁਣੇ ਗਏ ਅਹੁੱਦੇਦਾਰਾਂ ਸਬੰਧੀ ਜਲਦ ਹੀ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਵੀ ਭੇਜੀ ਜਾਵੇਗੀ। ਇਸ ਮੌਕੇ ਤੇ ਉਕਤ ਤੋਂ ਇਲਾਵਾ ਦਵਿੰਦਰ ਸਿੰਘ, ਬੇਅੰਤ ਸਿੰਘ, ਮੇਜਰ ਕੁਮਾਰ ਮੁਲਾਜਮ ਹਾਜਰ ਸਨ।