Home Chandigrah ਨਾਂ ਮੈਂ ਕੋਈ ਝੂਠ ਬੋਲਿਆ..?ਜਲੰਧਰ ਦੀ ਜਿੱਤ ’ਆਪ’ ਸਰਕਾਰ ਦੇ ਕੀਤੇ ਕੰਮਾਂ...

ਨਾਂ ਮੈਂ ਕੋਈ ਝੂਠ ਬੋਲਿਆ..?
ਜਲੰਧਰ ਦੀ ਜਿੱਤ ’ਆਪ’ ਸਰਕਾਰ ਦੇ ਕੀਤੇ ਕੰਮਾਂ ਨੂੰ ਪ੍ਰਵਾਨਗੀ

62
0


ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਸਵਾ ਸਾਲ ਪੂਰਾ ਕਰ ਦਿੱਤਾ ਹੈ। ਇਸ ਸਾਲ ਦੌਰਾਨ ਪੰਜਾਬ ਸਰਕਾਰ ਨੇ ਆਪਣੇ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਪਣੇ ਪੱਧਰ ’ਤੇ ਪੂਰੀ ਕੋਸ਼ਿਸ਼ ਕੀਤੀ ਹੈ। ਜਿਸ ਵਿੱਚ ਮੁਫਤ ਬਿਜਲੀ, ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਨੂੰ ਸੁਧਾਰਨਾ, ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹਣਾ ਵੱਡੇ ਕੰਮਾਂ ਵਿੱਚ ਗਿਣੇ ਜਾਂਦੇ ਹਨ। ਇਨ੍ਹਾਂ ਕੰਮਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਲੋਕ ਸਭਾ ਜਲੰਧਰ ਦੀ ਉੱਪ ਚੋਣ ਵਿਚ ਮੈਦਾਨ ਵਿਚ ਉੱਤਰੀ ਅਤੇ ਇਨ੍ਹਾਂ ਕੰਮਾਂ ਦੇ ਸਹਾਰੇ ਵੋਟਾਂ ਦੀ ਮੰਗ ਕੀਤੀ ਗਈ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਾਰਟੀ ਨੇ ਵਿਕਾਸ ਤੋਂ ਬਿਨਾਂ ਕੋਈ ਹੋਰ ਮੁੱਦਾ ਬਣਾਏ ਬਿਨਾਂ ਚੋਣ ਲੜੀ ਅਤੇ ਜਿੱਤੀ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਗਮੇਸ਼ਾ ਪੰਥ ਨੂੰ ਖਤਰੇ ਦੀ ਦੁਹਾਈ ਅਤੇ ਦਿੱਲੀ ਦੇ ਸਿੱਖ ਵਿਰੋਧੀ ਦੰੱਗਿਆਂ ਨੂੰ ਮੁੱਦਾ ਬਣਾ ਕੇ ਹੀ ਚੋਣ ਲੜਦੀ ਰਹੀ ਹੈ ਅਤੇ ਾਕੰਗਰਸ ਗਰੀਬੀ ਹਟਾਓ ਦਾ ਨਾਅਰਾ ਦੇ ਕੇ ਚੋਣਾਂ ਲੜਦੀ ਰਹੀ। ਆਮ ਆਦਮੀ ਪਾਰਟੀ ਦੇ ਮੈਦਾਨ ਵਿਚ ਆਉਣ ਨਾਲ ਹੌਲੀ ਹੌਲੀ ਇਹ ਰਵਾਇਤ ਖਤਮ ਹੁੰਦੀ ਜਾ ਰਹੀ ਹੈ। ਪਾਰਟੀਆਂ ਨੂੰ ਆਪਣੇ ਕੰਮ ਅਤੇ ਅਦਲਾ ਮਿਸ਼ਨ ਲੈ ਕੇ ਮੈਦਾਨ ਵਿਚ ਉਤਰਨਾ ਪਏਗਾ। ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਆਮ ਆਦਮੀ ਪਾਰਟੀ ਜਲੰਧਰ ਲੋਕ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕਰਨ ਵਿਚ ਕਾਮਯਾਬ ਰਹੀ। ਇਹ ਆਮ ਆਦਮੀ ਪਾਰਟੀ ਲਈ ਵੱਡੀ ਕਾਮਯਾਬੀ ਹੈ ਅਤੇ ਇਸ ਦਾ ਅਸਰ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਪੂਰੇ ਦੇਸ਼ ’ਚ ਦੇਖਣ ਨੂੰ ਮਿਲੇਗਾ। ਜਲੰਧਰ ਦੀ ਇਹ ਉੱਪ ਚੋਣ ਸਾਰੀਆਂ ਪਾਰਟੀਆਂ ਲਈ ਵਕਾਰ ਦੀ ਸਵਾਲ ਬਣੀ ਹੋਈ ਸੀ ਅਤੇ ਆਮ ਆਦਮੀ ਪਾਰਟੀ ਲਈ ਉਨ੍ਹਾਂ ਨਾਲੋਂ ਵੀ ਵੱਡੀ ਚੁਣੌਤੀ ਸੀ ਕਿਉਂਕਿ ਇਹ ਸੱਤਾਧਾਰੀ ਪਾਰਟੀ ਹੈ। ਇਸ ਚੋਣ ਦੀ ਜਿੱਤ ਅਤੇ ਹਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਦਾ ਮੁਲਾਂਕਣ ਮੰਨਿਆ ਜਾ ਰਿਹਾ ਸੀ। ਇਸ ਚੋਣ ਵਿਚ ਕਾਂਗਰਸ ਵਲੋਂ ਪੂਰੀ ਵਿਉਂਤਬੰਦੀ ਨਾਲ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਾਰਟੀ ਦਾ ਹਰ ਵੱਡਾ ਲੀਡਰ ਆਮ ਆਦਮੀ ਪਾਰਟੀ ’ਤੇ ਵਾਰ ਕਰ ਰਿਹਾ ਸੀ। ਖੂਬ ਸਖਤ ਮਿਹਨਤ ਦੇ ਬਾਵਜੂਦ ਵੀ ਕਾਂਗਰਸ ਜਲੰਧਰ ਦਾ ਆਪਣਾ ਕਿਲਾ ਬਚਾਉਣ ’ਚ ਕਾਮਯਾਬ ਨਹੀਂ ਹੋ ਸਕੀ। ਦੂਜਾ ਸ਼੍ਰੋਮਣੀ ਅਕਾਲੀ ਦਲ ਇਥੇ ਬਹੁਜਨ ਸਮਾਜ ਪਾਰਟੀ ਨਾਲ ਚੋਣ ਮੈਦਾਨ ’ਚ ਸੀ। ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਨੂੰ ਸਵੀਕਾਰ ਨਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਅਜੇ ਤੱਕ ਅਕਾਲੀ ਦਲ ਨੂੰ ਮਾਫ ਨਹੀਂ ਕੀਤਾ। ਜਿਸ ਤਰ੍ਹਾਂ ਅਕਾਲੀ ਆਗੂ ਬਿਕਰਮ ਮਜੀਠੀਆ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਮੁੱਖ ਮੰਤਰੀ ’ਤੇ ਨਿੱਜੀ ਤੌਰ ’ਤੇ ਹਮਲੇ ਕਰਦੇ ਰਹੇ, ਲੋਕਾਂ ਨੂੰ ਉਹ ਵੀ ਪਸੰਦ ਨਹੀਂ ਆਇਆ। ਪੰਜਾਬ ’ਚ ਸਭ ਤੋਂ ਵੱਧ ਸਮਾਂ ਸੱਤਾ ਦਾ ਆਨੰਦ ਮਾਣਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਜੋ ਹ੍ਰਰ ਹੋਇਆ ਹੈ ਉਸਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੁਣ ਬੀਤੇ ਦੀ ਗੱਲ ਬਣ ਗਿਆ ਹੈ। ਇਨ੍ਹਾਂ ਚੋਣਾਂ ਵਿੱਚ ਹਰ ਕਿਸੇ ਦੀਆਂ ਨਜ਼ਰਾਂ ਭਾਰਤੀ ਜਨਤਾ ਪਾਰਟੀ ਦੇ ’ਤੇ ਵੀ ਟਿਕੀਆਂ ਹੋਈਆਂ ਸਨ, ਕਿਉਂਕਿ ਇਸ ਵਾਰ ਭਾਜਪਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਇਕੱਲਿਆਂ ਹੀ ਚੋਣ ਮੈਦਾਨ ਵਿਚ ਸੀ। ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਪੰਜਾਬ ’ਚ ਆਪਣਾ ਅਧਿਕਾਰ ਸਥਾਪਿਤ ਕਰਨ ਦੇ ਵੱਡੇ ਸੁਪਨੇ ਲੈ ਰਹੀ ਹੈ। ਜਲੰਧਰ ਦੀ ਉਪ ਚੋਣ ’ਚ ਭਾਜਪਾ ਨੂੰ ਵੀ ਸ਼ੀਸ਼ਾ ਦਿਖਾ ਦਿੱਤਾ ਗਿਆ ਹੈ ਕਿ ਇੱਥੇ ਉਨ੍ਹਾਂ ਦੀ ਦਾਲ ਗਲਣ ਵਾਲੀ ਨਹੀਂ। ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨ ਲਿਆਉਣ ਤੋਂ ਬਿਨ੍ਹਾਂ ਹਰ ਤਰ੍ਹਾਂ ਨਾਲ ਪੰਜਾਬ ਦੇ ਹਿੱਤਾਂ ਤੇ ਡਾਕਾ ਮਾਰਨ ਵਾਲੀ ਭਾਜਪਾ ਲਈ ਉਨ੍ਹਾਂ ਦੇ ਕਾਂਗਰਸ ਛੱਡ ਕੇ ਨਵੇਂ ਭਾਜਪਾਈ ਹੋਏ ਵੱਡੇ ਕਾਂਗਰਸੀ ਨੇਤਾਵਾਂ, ਲੁਧਿਆਣਾ ਤੋਂ ਬੈਂਸ ਭਰਾਵਾਂ ਦੇ ਵੱਡੇ ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨਿਵਾਸੀਆਂ ਨੇ ਭਾਜਪਾ ਨੂੰ ਕੋਈ ਤਵੱਜੋ ਨਹੀਂ ਦਿਤੀ ਅਤੇ ਉਨ੍ਹਾਂ ਜਿਹੜੇ ਨਵੇਂ ਭਾਜਪਾਈ ਹੋਏ ਕਾਂਗਰਸੀਆਂ ਦੇ ਸਹਾਰੇ ਭਾਜਪਾ ਪੰਜਾਬ ਵਿਚ ਜਮੀਨ ਤਲਾਸ਼ ਰਹੀ ਹੈ ਉਨ੍ਹਾਂ ਨੂੰ ਵੀ ਸੀਸ਼ਾ ਦਿਖਾਇਆ ਗਿਆ। ਭਾਵੇਂ ਆਮ ਆਦਮੀ ਪਾਰਟੀ ਇਸ ਵੱਡੀ ਜਿੱਤ ’ਤੇ ਉਤਸਾਹਿਤ ਹੈ ਅਤੇ ਹੋਣਾ ਵੀ ਚਾਹੀਦਾ ਹੈ। ਪਰ ਹੁਣ ਉਨ੍ਹਾਂ ’ਤੇ ਪੰਜਾਬ ਦੇ ਹਿੱਤਾਂ ਲਈ ਪਹਿਲਾਂ ਨਾਲੋਂ ਵੀ ਜ਼ਿਆਦਾ ਗੰਭੀਰਤਾ ਨਾਲ ਕੰਮ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ। ਉਸ ਫਤਵੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੁਝ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਪਵੇਗਾ। ਇਨ੍ਹਾਂ ਵਿਚ ਸਭ ਤੋਂ ਵੱਡਾ ਮੁੱਦਾ ਇਹ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਉਨ੍ਹਾਂ ਦੇ ਆਗੂਆਂ ’ਤੇ ਦੂਜੀਆਂ ਪਾਰਟੀਆਂ ਦੇ ਦਲਾਲ ਰਹੇ ਲੋਕਾਂ ਦੇ ਇਸ਼ਾਰੇ ’ਤੇ ਨਾਜਾਇਜ਼ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ’ਤੇ ਰੋਕ ਲਗਾਈ ਜਾਵੇ ਅਤੇ ਦਲਾਲ ਜੋ ਕਿ ਦੂਜੀਆਂ ਪਾਰਟੀਆਂ ਵਿਚ ਸਨ ਉਹ ਹੁਣ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਛਤਰੀ ਤੇ ਬੈਛ ਗਏ ਹਨ। ਅਜਿਹੇ ਬਦਨਾਮੀ ਦਾ ਕਾਰਨ ਬਨਣ ਵਾਲੇ ਦਲਾਲਾਂ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇ ਤਾਂ ਜੋ ਕਿਸੇ ਬੇਕਸੂਰ ਨੂੰ ਸਜ਼ਾ ਨਾ ਮਿਲ ਸਕੇ। ਦੂਜਾ ਮਾਈਨਿੰਗ ਦਾ ਕੰਮ ਵੀ ਜਾਂਚ ਦਾ ਵਿਸ਼ਾ ਹੈ। ਭਾਵੇਂ ਪੰਜਾਬ ਸਰਕਾਰ ਸਸਤੇ ਭਾਅ ਤੇ ਰੇਤ ਦੇਣ ਦੇ ਦਾਅਵੇ ਕਰਦੀ ਹੈ। ਉਸ ਲਈ ਸਰਕਾਰੀ ਖੱਡਾਂ ਖੋਲ੍ਹ ਰਹੇ ਹਨ, ਪਰ ਅਸਲੀਅਤ ਇਹ ਨਹੀਂ ਹੈ। ਰੇਤ ਦੇ ਭਾਅ ਅੱਜ ਵੀ ਪਹਿਲਾਂ ਵਾਲੇ ਹੀ ਹਨ। ਮੁੱਖ ਮੰਤਰੀ ਆਪਣੀਆਂ ਏਜੰਸੀਆਂ ਤੋਂ ਇਸ ਬਾਰੇ ਫੀਡਬੈਕ ਲੈਣ ਫਿਰ ਸਾਰੀ ਅਸਲੀਅਤ ਦਾ ਪਤਾ ਲੱਗੇਗਾ। ਹੁਣ ਹੋਰ ਵੀ ਸਾਵਧਾਨੀ ਨਾਲ ਚੱਲਣ ਦਾ ਸਮਾਂ ਹੈ ਕਿਉਂਕਿ ਆਉਣ ਵਾਲੇ ਸਾਲਾਂ ਵਿੱਚ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਦੇਸ਼ ਵਾਸੀ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭਾਵੀ ਪ੍ਰਧਾਨ ਮੰਤਰੀ ਵਜੋਂ ਦੇਖ ਰਹੇ ਹਨ। ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਆਮ ਆਦਮੀ ਪਾਰਟੀ ਜਿੱਥੇ ਵੀ ਸਰਕਾਰ ਵਿੱਚ ਹੈ ਉਥੇ ਆਪਣੇ ਕਦਮ ਹਰ ਪਾਸੇ ਫੂਕ ਫੂਕ ਕੇ ਵਧਾਏ ਤਾਂ ਹੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਹੋ ਸਕਦਾ ਹੈ। ਇਸ ਸਮੇਂ ਜਲੰਧਰ ਲੋਕ ਸਭਾ ਚੋਣਾਂ ਦੀ ਵੱਡੀ ਜਿੱਤ ’ਤੇ ਅਸੀਂ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਨੂੰ ਵਧਾਈ ਦਿੰਦੇ ਹਾਂ।
ਹਰਵਿੰਦਰ ਸਿੰਘ ਸੱਗੂ।

LEAVE A REPLY

Please enter your comment!
Please enter your name here