Home ਪਰਸਾਸ਼ਨ ਸੇਵਾ ਕੇਂਦਰਾਂ ’ਚ ਕਾਗਜ਼ ਦੀ ਨਹੀਂ ਬਲਕਿ ਬਿਨੈਕਾਰ ਦੇ ਮੋਬਾਈਲ ’ਤੇ ਐਸ.ਐਮ.ਐਸ...

ਸੇਵਾ ਕੇਂਦਰਾਂ ’ਚ ਕਾਗਜ਼ ਦੀ ਨਹੀਂ ਬਲਕਿ ਬਿਨੈਕਾਰ ਦੇ ਮੋਬਾਈਲ ’ਤੇ ਐਸ.ਐਮ.ਐਸ ਰਾਹੀਂ ਰਾਹੀਂ ਭੇਜੀ ਜਾਵੇਗੀ ਰਸੀਦ : ਡਿਪਟੀ ਕਮਿਸ਼ਨਰ

50
0


ਹੁਸ਼ਿਆਰਪੁਰ, 15 ਮਈ (ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਵਾਤਾਵਰਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀਆਂ ਫੀਸਾਂ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਐਸ.ਐਮ.ਐਸ. ਰਾਹੀਂ ਭੇਜੀਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 28 ਸੇਵਾ ਕੇਂਦਰਾਂ ’ਤੇ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਨਹੀਂ ਦਿੱਤੀਆਂ ਜਾਣਗੀਆਂ ਕਿਉਂਕਿ ਉਹ ਹੁਣ ਐਸ.ਐਮ.ਐਸ. ਰਾਹੀਂ ਆਪਣੇ ਭੁਗਤਾਨਾਂ ਦੀਆਂ ਰਸੀਦਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਡਿਜੀਟਲ ਰਸੀਦਾਂ ’ਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲਬੱਧ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚੇ ਤੋਂ ਦਸਤਖਤ ਅਤੇ ਮੋਹਰ ਵਾਲੀ ਰਸੀਦ ਦਿੱਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਵਾਤਾਵਰਨ ਪੱਖੀ ਇਸ ਉਪਰਾਲੇ ਦਾ ਹਿੱਸਾ ਬਣਨ।
ਕੋਮਲ ਮਿੱਤਲ ਨੇ ਦੱਸਿਆ ਕਿ ਰਸੀਦ ਦੀ ਦਫ਼ਤਰੀ ਕਾਪੀ ਬਿਨੈ-ਪੱਤਰ ਦੇ ਪਹਿਲੇ ਪੰਨੇ ਦੇ ਉਲਟ ਪਾਸੇ ਛਾਪੀ ਜਾਵੇਗੀ ਅਤੇ ਸੇਵਾ ਕੇਂਦਰਾਂ ਦੇ ਆਪ੍ਰੇਟਰਾਂ ਦੁਆਰਾ ਦਸਤਖਤ ਅਤੇ ਮੋਹਰ ਲਗਾਈ ਜਾਵੇਗੀ। ਫਾਰਮ-ਰਹਿਤ ਸੇਵਾ ਕੇਂਦਰ ਦੇ ਕੇਸ ਵਿੱਚ ਸਿਸਟਮ ਜਨਰੇਟਿਡ ਫਾਰਮ ਦੇ ਪਿਛਲੇ ਪਾਸੇ ਲੋੜ ਪੈਣ ’ਤੇ ਰਸੀਦ ਪ੍ਰਿੰਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੇਪਰ ਰਹਿਤ ਫੀਸ ਰਸੀਦ ਪ੍ਰਣਾਲੀ ਨਾਲ ਸੇਵਾ ਪ੍ਰਦਾਤਾਵਾਂ ਅਤੇ ਖਪਤਕਾਰਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਦੇ ਕਾਊਂਟਰਾਂ ’ਤੇ ਰਸੀਦਾਂ ਦੀ ਛਪਾਈ ਦਾ ਸਮਾਂ ਵੀ ਬਚੇਗਾ।

LEAVE A REPLY

Please enter your comment!
Please enter your name here