ਜਗਰਾਓਂ , 19 ਮਈ ( ਬਲਦੇਵ ਸਿੰਘ)–ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ, ਮੋਤੀ ਬਾਗ ਗਲੀ ਨੰਬਰ 3, ਕੱਚਾ ਮਲਕ ਰੋਡ ਜਗਰਾਉਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਕੀਰਤਨ ਸਮਾਗਮ, ਮਿਤੀ 20 ਮਈ,ਦਿਨ ਸ਼ਨੀਵਾਰ ਨੂੰ ਸ਼ਾਮ 6.30 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ। ਇਸ ਸਮੇਂ ਭਾਈ ਕੁਲਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਤਰਨਤਾਰਨ ਵਾਲੇ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਮਤਿ ਨਾਮ ਸੇਵਾ ਸੋਸਾਇਟੀ ਵੱਲੋਂ ਸਮੂਹ ਸੰਗਤਾਂ ਨੂੰ ਪਰਿਵਾਰ ਸਮੇਤ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ ਜੀ