ਲੁਧਿਆਣਾ, 26 ਮਈ ( ਬੌਬੀ ਸਹਿਜਲ ) ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪ੍ਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਇਕਾਈ ਨੇ ਫ਼ੈਸਲਾ ਕੀਤਾ ਕਿ ਸਾਥੀ ਸੱਜਣ ਸਿੰਘ ਦੀ ਬਰਸੀ 15 ਜੂਨ 2023 ਨੂੰ ਯੂਨੀਅਨ ਦਫ਼ਤਰ ਨਗਰ ਸੁਧਾਰ ਟਰੱਸਟ ਲੁਧਿਆਣਾ ਵਿਖੇ ਮਨਾਇਆ ਜਾਵੇਗੀ ਅਤੇ ਫੈਸਲੇ ਅਨੁਸਾਰ ਜ਼ਿਲ੍ਹਾ ਟੀਮ ਵਿੱਚ ਵਾਧਾ ਕੀਤਾ ਗਿਆ ਅਤੇ ਜ਼ਿਲ੍ਹਾ ਲੁਧਿਆਣਾ ਦੀ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਉਹਨਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਘੱਟੋ ਘੱਟ ਉਜਰਤ 26000 ਰੁਪਏ ਦਿੱਤੀ ਜਾਵੇ, ਡੀ ਏ ਦੀਆ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਦਿੱਤੀ ਜਾਵੇ, ਪੁਰਾਣੀ ਪੈਂਨਸ਼ਨ ਸਕੀਮ ਲਾਗੂ ਕੀਤੀ ਜਾਵੇ, 200 ਰੁਪਏ ਟੈਕਸ ਕੱਟਣਾ ਬੰਦ ਕੀਤਾ ਜਾਵੇ,ਆਦਿ ਮੰਗਾਂ ਦੀ ਮੰਗ ਕੀਤੀ ਇਸ ਮੌਕੇ ਗੁਰਮੇਲ ਸਿੰਘ ਮੈਲਡੇ ਮੁੱਖ ਸਲਾਹਕਾਰ, ਚੈਅਰਮੈਨ ਪਰਮਜੀਤ ਸਿੰਘ, ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ, ਕੈਸ਼ੀਅਰ ਰਣਜੀਤ ਸਿੰਘ ਮੁਲਾਂਪੁਰ, ਸੀਨੀਅਰ ਮੀਤ ਪ੍ਰਧਾਨ ਅਸ਼ੋਕ ਕੁਮਾਰ ਮੱਟੂ, ਸਕੱਤਰ ਸੁਖਦੇਵ ਸਿੰਘ ਡਾਂਗੋਂ,ਮੀਤ ਪ੍ਰਧਾਨ ਰਕੇਸ਼ ਕੁਮਾਰ ਸੁੰਡਾ ਜਸਵੰਤ ਸਿੰਘ ਰਣੀਆਂ, ਹੌਸਲਾ ਪ੍ਰਸ਼ਾਦਿ ਹਾਜ਼ਰ ਸਨ।