Home Health ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ : ਸੇਖੋਂ

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ : ਸੇਖੋਂ

33
0


ਫ਼ਰੀਦਕੋਟ 28 ਮਈ (ਰਾਜੇਸ਼ ਜੈਨ – ਮੋਹਿਤ ਜੈਨ) : ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸਿਵਲ ਸਰਜਨ ਡਾ. ਅਨਿਲ ਗੋਇਲ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸ਼ੇਖਰ ਵੀ ਮੌਜੂਦ ਸਨ। ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕਰਦੇ ਹੋਏ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 05 ਸਾਲ ਤਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਲਿਜਾ ਕੇ ਪੋਲੀਓ ਰੋਕੂ ਬੂੰਦਾਂ ਪਿਆਉਣ ਅਤੇ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿਚ ਸਫਲ ਕੀਤਾ ਜਾ ਸਕੇ।ਸਿਵਲ ਸਰਜਨ ਡਾ. ਅਨਿਲ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿਚ 0 ਤੋਂ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ‘ਤੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ ਹਨ। ਇਸ ਮੌਕੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੀਵ ਭੰਡਾਰੀ ਅਤੇ ਡਾ. ਮੈਰੀ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਅੰਦਰ 326 ਬੂਥ ਅਤੇ 17 ਟਰਾਂਜ਼ਿਟ ਬੂਥਾਂ ਵਿਖੇ ਟੀਮਾਂ ਵੱਲੋਂ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾ ਰਹੀਆਂ ਹਨ। ਜਿਹੜੇ 5 ਸਾਲ ਤਕ ਦੇ ਬੱਚੇ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਰਹਿ ਗਏ ਉਨ੍ਹਾਂ ਨੂੰ 29 ਮਈ ਤੇ 30 ਮਈ ਨੂੰ ਘਰਾਂ ਵਿਚ ਜਾ ਕੇ ਸਿਹਤ ਵਿਭਾਗ ਦੀਆਂ 565 ਟੀਮਾਂ ਵੱਲੋਂ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਬਣੇ ਝੁੱਗੀ-ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤਕ ਦੇ ਬੱਚਿਆਂ ਨੂੰ 14 ਮੋਬਾਈਲ ਟੀਮਾਂ ਵੱਲੋਂ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ।ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਬਣੇ ਝੁੱਗੀ-ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤਕ ਦੇ ਬੱਚਿਆਂ ਨੂੰ 14 ਮੋਬਾਈਲ ਟੀਮਾਂ ਵੱਲੋਂ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਇਸ ਮੁਹਿੰਮ ਵਿਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਤੋਂ ਇਲਾਵਾ ਪੋਲੀਓ ਟੀਮ ‘ਚ ਆਸ਼ਾ ਵਰਕਰ, ਆਂਗਨਵਾੜੀ ਵਰਕਰ, ਨਰਸਿੰਗ ਵਿਦਿਆਰਥਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਵੱਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਤਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਦੀ ਪੜਤਾਲ ਲਈ 62 ਸੁਪਰਵਾਈਜ਼ਰ ਵੀ ਲਾਏ ਗਏ ਹਨ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ, ਵਿਸ਼ਵ ਸਿਹਤ ਸੰਗਠਨ ਦੇ ਸਰਵਿਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਉਣ ਵਾਲੀਆਂ ਟੀਮਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ 5 ਸਾਲ ਤਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।

LEAVE A REPLY

Please enter your comment!
Please enter your name here