ਲੁਧਿਆਣਾ, 2 ਜੂਨ ( ਬੌਬੀ ਸਹਿਜਲ, ਧਰਮਿੰਦਰ )-ਸਕੂਲ ਬੱਸ ਅਪਰੇਟਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਸੈਕਟਰੀ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਆਰ ਟੀ ਏ ਲੁਧਿਆਣਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਆਜ਼ਾਦ ਟੈਕਸੀ ਯੂਨੀਅਨ ਅਤੇ ਮਿੰਨੀ ਬੱਸ ਅਪਰੇਟਰਜ਼ ਯੂਨੀਅਨ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੇੇ ਕਿਹਾ ਕਿ ਸਕੂਲ ਬੱਸ ਅਪਰੇਟਰਾਂ ਦੀਆਂ ਪਿਛਲੇ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ। ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਅਹਿਮ ਮਸਲੇ ਹਆਰ ਸੀ ਮੋਡੀਫਾਈ, ਪੈਂਡਿੰਗ ਆਰ ਸੀ, ਪਾਸਿੰਗ ਜੁਰਮਾਨੇ, ਬੀ ਐਸ 4 ਆਰਸੀ ਵਰਗੇ ਅਹਿਮ ਮੁੱਦੇ ਹਨ ਜਿਨ੍ਹਾਂ ਦਾ ਹੱਲ ਹੁਣ ਤੱਕ ਨਹੀਂ ਕੀਤਾ ਗਿਆ। ਉਨ੍ਹੰ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।