ਜਗਰਾਓਂ, 5 ਜੂਨ ( ਬਲਦੇਵ ਸਿੰਘ )- ਸਿਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਕੂਲਾਂ ਵਿਚ ਅੱਜ 5 ਜੂਨ ਨੂੰ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ ਵਿਖੇ ਸਮੂਹ ਅਧਿਆਪਕ ਵਰਗ ਦੇ ਯਤਨਾਂ ਸਦਕਾ, ਸਕੂਲ ਵਿਖੇ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਸ਼ਰਮਾ ਨੇ ਸਰਕਾਰ ਦੀ ਇਸ ਪਹਿਲ ਕਦਮੀ ਦੀ ਖ਼ੂਬ ਪ੍ਰਸੰਸਾ ਕੀਤੀ। ਅਧਿਆਪਕ ਵਰਗ, ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਵੱਖ ਵੱਖ ਕਿਸਮਾਂ ਦੇ ਰੁੱਖ ਲਗਾਏ ਗਏ।ਇਸ ਸਮੇਂ ਸਰਕਾਰੀ ਮਿਡਲ ਸਕੂਲ ਸਵੱਦੀ ਖ਼ੁਰਦ ਵਿਖੇ, ਸਕੂਲ ਮੁਖੀ ਹਰਨਰਾਇਣ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗ਼ਾਲਿਬ ਕਲਾਂ ਦੇ ਪਿ੍ਸੀਪਲ ਸੰਜੀਵ ਕੁਮਾਰ ਮੈਨੀ ਦੀ ਅਗਵਾਈ ਹੇਠ ਸਕੂਲ ਵਿਖੇ ਛਾਂਦਾਰ ਰੁੱਖ ਲਗਾਏ ਗਏ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਗ਼ਾਲਿਬ ਰਣ ਸਿੰਘ ਦੇ ਅਧਿਆਪਕ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਛਾਂਦਾਰ ਰੁੱਖ ਲਗਾਏ ਗਏ। ਸਰਕਾਰੀ ਪ੍ਰਾਇਮਰੀ ਸਕੂਲ ਮਲਸੀਹਾਂ ਭਾਈਕੇ, ਸਰਕਾਰੀ ਪ੍ਰਾਇਮਰੀ ਸਕੂਲ ਸਵੱਦੀ ਖ਼ੁਰਦ ਵਿਖੇ ਵੀ ਅਧਿਆਪਕਾ ਦੀ ਰਹਿਨੁਮਾਈ ਹੇਠ, ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਵਾਤਾਵਰਨ ਦਿਵਸ ਮਨਾਉਂਦਿਆਂ ਬੂਟੇ ਲਗਾਏ ਗਏ । ਵੱਖ ਵੱਖ ਸਕੂਲ ਮੁਖੀਆਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦਿਵਸ ਤੇ ਵਾਤਾਵਰਨ ਨੂੰ ਸੰਭਾਲਣ ਦਾ ਸੰਕਲਪ ਕਰਾਉਂਦਿਆਂ ਸਹੁੰ ਵੀ ਚੁਕਾਈ ਗਈ। ਸਕੂਲ ਮੁਖੀਆਂ ਵੱਲੋਂ ਆਪਣੇ ਆਪਣੇ ਪਿੰਡ ਦੇ ਹਾਜ਼ਰ ਪਤਵੰਤੇ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਗਿਆ।