Home Farmer ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨਾਂ ਵੱਲੋਂ ਲਗਾਇਆ ਅਗੇਤਾ ਝੋਨਾ ਵਹਾਇਆ

ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨਾਂ ਵੱਲੋਂ ਲਗਾਇਆ ਅਗੇਤਾ ਝੋਨਾ ਵਹਾਇਆ

33
0


ਬਟਾਲਾ, 09 ਜੂਨ (ਬੋਬੀ ਸਹਿਜਲ – ਅਸ਼ਵਨੀ) : ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ” ਦ ਪੰਜਾਬ ਪ੍ਰਜਰਵੇਸਨ ਆਫ ਸਬ-ਸਾਇਲ ਵਾਟਰ ਐਕਟ 2009 ” ਤਹਿਤ ਕੋਈ ਵੀ ਕਿਸਾਨ 14 ਜੂਨ ਤੋ ਪਹਿਲਾਂ ਝੋਨੇ ਦੀ ਬਿਜਾਈ ਨਹੀਂ ਕਰ ਸਕਦਾ। ਜਿਸ ਤਹਿਤ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਧੀਰੋਵਾਲ ਦੇ ਕਿਸਾਨ ਗੁਰਮੇਜ ਸਿੰਘ ਪੁੱਤਰ ਸੋਹਨ ਸਿੰਘ ਅਤੇ ਦਲਜੀਤ ਸਿੰਘ ਪੁੱਤਰ ਸੋਹਨ ਸਿੰਘ ਨੇ 2 ਏਕੜ ਵਿੱਚ ਅਗੇਤੇ ਝੋਨੇ ਦੀ ਬਿਜਾਈ ਕੀਤੀ ਹੈ।ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਖੇਤੀਬਾੜੀ ਦਫਤਰ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਟੀਮ ਨੇ ਤਰੁੰਤ ਐਕਸ਼ਨ ਲੈਦੇ ਹੋਏ ਸਬੰਧਿਤ ਕਿਸਾਨਾ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਨੋਟਿਸ ਦਿੱਤਾ। ਜਿਸ ਦੇ ਸਬੰਧ ਵਿੱਚ ਕਿਸਾਨਾ ਨੇ ਆਪਣੀ ਗਲਤੀ ਮੰਨਦੇ ਹੋਏ 2 ਏਕੜ ਵਿੱਚ ਲਗਾਇਆ ਝੋਨਾ ਖੇਤੀਬਾੜੀ ਟੀਮ ਦੀ ਮੌਜੂਦਗੀ ਵਿੱਚ ਵਹਾਇਆ ਗਿਆ।ਇਸ ਮੌਕੇ ਪਰਮਬੀਰ ਸਿੰਘ ਕਾਹਲੋ ਖੇਤੀਬਾੜੀ ਵਿਕਾਸ ਅਫਸਰ, ਹਰਿੰਦਰ ਸਿੰਘ ਰਿਆੜ ਖੇਤੀਬਾੜੀ ਵਿਸਥਾਰ ਅਫਸਰ, ਮਨਪ੍ਰੀਤ ਸਿੰਘ ਅਤੇ ਗੁਰਿੰਦਰਬੀਰ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here