ਮੋਗਾ (ਲਿਕੇਸ ਸ਼ਰਮਾ – ਜਗਰੂਪ ਸੋਹੀ) ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ‘ਤੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਕੋਲੋਂ ਚੋਰੀ ਦੇ 7 ਮੋਬਾਈਲ ਬਰਾਮਦ ਕੀਤੇ ਹਨ।
ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਦੀਪ ਸਿੰਘ ਵਾਸੀ ਨੇੜੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਮੋਗਾ ਅਤੇ ਗੁਰਮੀਤ ਸਿੰਘ ਉਰਫ ਮੀਤਾ ਵਾਸੀ ਪਹਾੜਾ ਸਿੰਘ ਚੌਕ ਮੋਗਾ ਜੋ ਕਿ ਕਥਿਤ ਤੌਰ ‘ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦਿ ਹਨ। ਜੇਕਰ ਨਾਕੇਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ। ਪੁਲਿਸ ਨੇ ਮੁਖਬਰ ਦੀ ਸੂਚਨਾ ‘ਤੇ ਮੋਗਾ ਦੀ ਨਵੀਂ ਦਾਣਾ ਮੰਡੀ ਕੋਲ ਨਾਕੇਬੰਦੀ ਕਰ ਕੇ ਉਨ੍ਹਾਂ ਕੋਲੋਂ 1 ਮੋਟਟਰਸਾਈਕਲ ਸਪਲੈਂਡਰ ਬਿਨਾਂ ਨੰਬਰ ਚੋਰੀ ਦਾ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਦੋਵੇਂ ਨੌਜਵਾਨਾਂ ਕੋਲੋਂ ਪੁੱਛਗਿੱਛ ਦੌਰਾਨ 7 ਮੋਬਾਈਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਵੇਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਮੰਗਿਆ ਜਾਵੇਗਾ ਤਾਂਕਿ ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਹੋਰ ਵੀ ਸੁਰਾਗ ਮਿਲਣ ਦੀ ਸੰਭਾਵਨਾ ਹੈ।