ਮੋਗਾ, 3 ਜੁਲਾਈ (ਬੋਬੀ ਸਹਿਜਲ) : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਇੰਚਾਰਜ ਦਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਖੇ ਮੋਗਾ ਜਿਲ੍ਹੇ ਦੇ ਜੋ ਫੌਜ, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਨੂੰ ਸਰੀਰਿਕ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਫ਼ਤ ਤਿਆਰੀ ਦਾ ਲਾਹਾ ਮੋਗਾ ਤੋਂ ਇਲਾਵਾ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿ਼ਲ੍ਹਿਆਂ ਦੇ ਨੌਜਵਾਨ ਲੈ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜੋ ਯੁਵਕ ਇਸ ਮੁਫ਼ਤ ਟ੍ਰੇਨਿੰਗ ਦਾ ਲਾਹਾ ਲੈਣਾ ਚਹੁੰਦੇ ਹਨ ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਜਰੂਰੀ ਦਸਤਾਵੇਜ਼ਾਂ ਸਮੇਤ ਰਿਪੋਰਟ ਕਰ ਸਕਦੇ ਹਨ।
ਸ੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ ਯੁਵਕ ਬਾਰਵੀਂ ਪਾਸ ਹਨ ਉਹ ਬਾਰਵ੍ਹੀਂ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਵਸਨੀਕ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਜਰੂਰੀ ਤੌਰ ਉੱਪਰ ਲੈ ਕੇ ਆਉਣ।ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ/ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ 83601-63527, 78891-75575 ਅਤੇ 94639-03533 ਉੱਪਰ ਸੰਪਰਕ ਕਰ ਸਕਦੇ ਹਨ।