ਜਗਰਾਉਂ, 11 ਜੁਲਾਈ ( ਜਗਰੂਪ ਸੋਹੀ, ਬੌਬੀ ਸਹਿਜਲ)- ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਅਤੇ ਦਰਿਆਵਾਂ ਵਿੱਚ ਆ ਰਹੇ ਹੜਾ ਨੇ ਗਿਦੜਵਿਡੀ ਤੋਂ ਕੰਨਿਆਂ ਨੇੜੇ ਸਤਲੁਜ ਦਰਿਆ ਦੇ ਕੰਢੇ ਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਮੱਕੀ,ਹਰਾ ਚਾਰਾ, ਸਬਜ਼ੀਆਂ, ਝੋਨੇ ਦੀ ਪਨੀਰੀ ਅਤੇ ਝੋਨੇ ਦੀ ਲਵਾਈ ਹੜਾਂ ਦੀ ਮਾਰ ਹੇਠ ਆ ਕੇ ਲਗ ਭਗ ਖਤਮ ਹੋ ਚੁੱਕੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਜਿਲ੍ਹਾ ਸਕੱਤਰ ਬਚਿੱਤਰ ਸਿੰਘ ਜਨੇਤਪੁਰਾ, ਬਲਾਕ ਪ੍ਰਧਾਨ ਹਰਜੀਤ ਸਿੰਘ ਜਨੇਤਪੁਰਾ, ਪਵਿੱਤਰ ਸਿੰਘ ਲੋਧੀਵਾਲ ,ਬਲਵਿੰਦਰ ਸਿੰਘ ਕਮਾਲਪੁਰਾ, ਦੇਸ਼ਰਾਜ ਸਿੰਘ ਕਮਾਲਪੁਰਾ, ਰਿਟਾਇਰ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਸਮਰਾ ਨੇ ਆਪਣੀ ਪੂਰੀ ਟੀਮ ਨਾਲ ਹੜ ਮਾਰੇ ਖੇਤਾਂ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਪੱਕੀ ਮੱਕੀ ਦਾ ਪੰਜਾਹ ਹਜ਼ਾਰ ਰੁਪੈ ਪ੍ਰਤੀ ਏਕੜ ਨੁਕਸਾਨ ਹੋਇਆ ਤੇ ਅਗਲੀ ਬਿਜਾਈ ਇਕ ਮਹੀਨਾ ਲੇਟ ਹੋਵੇਗੀ। ਏਸੇ ਤਰ੍ਹਾਂ ਝੋਨੇ ਦੀ ਲਵਾਈ ਤੇ ਘੱਟੋ ਘੱਟ ਦਸ ਹਜ਼ਾਰ ਰੁਪੈ ਪ੍ਰਤੀ ਏਕੜ ਖਰਚ ਹੋ ਚੁੱਕਿਆਂ ਹੈ। ਨਵਾਂ ਲਾਉਂਣ ਲਈ ਬੀਜੀ ਪਨੀਰੀ ਬਿਲਕੁਲ ਡੁੱਬ ਚੁੱਕੀ ਹੈ। ਹਰਾ ਚਾਰਾ ਅਤੇ ਸਬਜ਼ੀਆਂ ਦੀ ਫ਼ਸਲ ਵੀ ਖ਼ਤਮ ਹੋ ਚੁੱਕੀ ਹੈ। ਕਮਾਲਪੁਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਪਹਿਲਾਂ ਹੋਏ ਨੁਕਸਾਨ ਵੀ ਪੰਜਾਬ ਸਰਕਾਰ ਨੇ ਖਜ਼ਾਨਾ ਖਾਲੀ ਦਾ ਬਹਾਨਾ ਲਾ ਕੇ ਮੁਆਵਜ਼ਾ ਨਹੀਂ ਦਿੱਤਾ ਗਿਆ। ਜ਼ਿਲ੍ਹਾ ਸਕੱਤਰ ਬਚਿੱਤਰ ਸਿੰਘ ਜਨੇਤਪੁਰਾ ਬਲਾਕ ਪ੍ਰਧਾਨ ਹਰਜੀਤ ਸਿੰਘ ਜਨੇਤਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਵਾਧੂ ਪਨੀਰੀ ਵਾਹੁਣ ਦੀ ਬਜਾਏ ਹੜਪੀੜਤ ਕਿਸਾਨਾਂ ਨੂੰ ਦਿੱਤੀ ਜਾਵੇ। ਇਸ ਮੌਕੇ ਕੁਲਦੀਪ ਸਿੰਘ ਸੇਖੋਂ, ਅਮਰਜੀਤ ਸਿੰਘ ਸੇਖੋਂ, ਬੂਟਾ ਸਿੰਘ ,ਹਰਪ੍ਰੀਤ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ, ਕਰਮਪਾਲ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਨਛੱਤਰ ਸਿੰਘ ਹਾਜ਼ਰ ਸਨ।